ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 57 ਕਰੋੜ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ, 173 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ ਲਾਭ
ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਹਿੰ.ਸ.)| ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਦੇ ਪੂਰਾ ਹੋਣ ਨਾਲ ਇਲਾਕੇ ਦੇ 173 ਪ
ਮੰਤਰੀ ਬਰਿੰਦਰ ਕੁਮਾਰ ਗੋਇਲ ਉਦਘਾਟਨ ਕਰਦੇ ਹੋਏ।


ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਹਿੰ.ਸ.)| ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਦੇ ਪੂਰਾ ਹੋਣ ਨਾਲ ਇਲਾਕੇ ਦੇ 173 ਪਿੰਡਾਂ ਦੇ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਮੌਕੇ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਰਹੇ।ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਹੈ।ਉਨ੍ਹਾਂ ਦੱਸਿਆ ਕਿ ਮਾਈਨਰਾਂ ਦੇ ਪੱਕੇ ਹੋਣ ਤੋਂ ਪਹਿਲਾਂ ਕਰੀਬ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ ਵਧ ਕੇ 37 ਹਜ਼ਾਰ ਏਕੜ ਤੋਂ ਵੱਧ ਖੇਤਰ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਕੇ ਕਿਸਾਨਾਂ ਨੂੰ ਸਥਾਈ ਸਿੰਚਾਈ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਬੱਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ ਅਤੇ ਗੋਬਿੰਦਗੜ੍ਹ ਡਿਸਟ੍ਰੀਬਿਊਟਰ ਮਾਈਨਰਾਂ ਦੇ 82.76 ਕਿਲੋਮੀਟਰ ਅਤੇ 58.85 ਕਿਲੋਮੀਟਰ ਪਾਈਪਲਾਈਨ ਤੇ ਖਾਲਿਆਂ ਦੇ ਕੰਮ ਮੁਕੰਮਲ ਹੋਣ ਨਾਲ ਪਾਣੀ ਅਤੇ ਬਿਜਲੀ ਦੀ ਬੱਚਤ ਹੋਵੇਗੀ। ਇਸ ਨਾਲ ਕਿਸਾਨਾਂ ਦੀ ਟਿਊਬਵੈੱਲਾਂ ’ਤੇ ਨਿਰਭਰਤਾ ਘਟੇਗੀ ਅਤੇ ਸਿੰਚਾਈ ਖਰਚਿਆਂ ਵਿੱਚ ਵੀ ਕਮੀ ਆਵੇਗੀ।ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ’ਤੇ ਸਿਰਫ਼ ਰਾਜਨੀਤੀ ਕੀਤੀ, ਜਦਕਿ ਮੌਜੂਦਾ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਅਤੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ।ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਨਾਲ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ ਖੇਤੀ ਉਤਪਾਦਨ ਅਤੇ ਆਮਦਨ ਵਧਾਉਣ ਵਿੱਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਬੱਸੀ ਪਠਾਣਾਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਤਾਂ ਜੋ ਪਿੰਡਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande