ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੱਸਾਂ ਕੀਤੀਆਂ ਰਵਾਨਾ
ਪਟਿਆਲਾ, 28 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੀ ਢਿੱਲੋਂ ਕਾਲੋਨੀ ਅਤੇ ਤੇਜ ਬਾਗ ਕਾਲੋਨੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਦੋ ਹੋਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਾਰਡ ਨੰਬਰ 35 ਦੇ
ਬੱਸ ਰਵਾਨਾ ਕਰਦੇ ਹੋਏ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ।


ਪਟਿਆਲਾ, 28 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੀ ਢਿੱਲੋਂ ਕਾਲੋਨੀ ਅਤੇ ਤੇਜ ਬਾਗ ਕਾਲੋਨੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਦੋ ਹੋਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਾਰਡ ਨੰਬਰ 35 ਦੇ ਇੰਚਾਰਜ ਰਮੇਸ਼ ਸਿੰਗਲਾ ਅਤੇ ਵਾਰਡ ਨੰਬਰ 34 ਦੇ ਐਮਸੀ ਤੇਜਿੰਦਰ ਮਹਿਤਾ ਵੀ ਮੌਜੂਦ ਸਨ।

ਬੱਸਾਂ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਯਾਤਰੀਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਕੋਹਲੀ ਨੇ ਦੱਸਿਆ ਕਿ ਇਹ ਤਿੰਨ ਦਿਨਾਂ ਦੀ ਤੀਰਥ ਯਾਤਰਾ ਹੈ, ਜਿਸ ਦੌਰਾਨ ਸ਼ਰਧਾਲੂਆਂ ਦੇ ਰਹਿਣ ਅਤੇ ਖਾਣ-ਪੀਣ ਦਾ ਵਧੀਆ ਪ੍ਰਬੰਧ ਕੀਤਾ ਗਿਆ ਹੈ। ਯਾਤਰਾ ਦੌਰਾਨ ਸ਼ਰਧਾਲੂ ਜਲ੍ਹਿਆਂਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ ਅਤੇ ਵਾਹਗਾ ਸਰਹੱਦ ਦਾ ਵੀ ਦੌਰਾ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾ ਰਿਹਾ ਹੈ ਅਤੇ ਕਿਸੇ ਵੀ ਸ਼ਰਧਾਲੂ ਤੋਂ ਕੋਈ ਫੀਸ ਨਹੀਂ ਲਈ ਜਾਂਦੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ ਅਤੇ ਹੋਰ ਲੋਕ ਵੀ ਲਗਾਤਾਰ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।

ਵਿਧਾਇਕ ਕੋਹਲੀ ਨੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਇਸ ਯੋਜਨਾ ਦੀ ਸ਼ਲਾਘਾ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande