ਪੰਜਾਬ ਸਰਕਾਰ ਵਿਕਾਸ ਅਤੇ ਲੋਕ ਸੇਵਾ ਲਈ ਵਚਨਬੱਧ: ਮੰਤਰੀ ਹਰਭਜਨ ਸਿੰਘ ਈਟੀਓ
ਜੰਡਿਆਲਾ ਗੁਰੂ (ਅੰਮ੍ਰਿਤਸਰ), 28 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੁਖੇਵਾਲ ਅਤੇ ਨੰਦਵਾਲਾ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜ
ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.


ਜੰਡਿਆਲਾ ਗੁਰੂ (ਅੰਮ੍ਰਿਤਸਰ), 28 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੁਖੇਵਾਲ ਅਤੇ ਨੰਦਵਾਲਾ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦੀ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਸਾਲ 2022 ਵਿੱਚ ਸਰਕਾਰ ਬਣਨ ਤੋਂ ਬਾਅਦ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ, ਆਧੁਨਿਕ ਬੁਨਿਆਦੀ ਢਾਂਚੇ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਦੇ ਉਪਰਾਲਿਆਂ ਸਦਕਾ ਪੰਜਾਬ ਅੱਜ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਰਗੀਆਂ ਪਹਿਲਕਦਮੀਆਂ ਨਾਲ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦਾ ਮਾਹੌਲ ਮਿਲ ਰਿਹਾ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੜਕਾਂ, ਨਿਕਾਸੀ ਪ੍ਰਣਾਲੀ, ਪੀਣ ਵਾਲੇ ਪਾਣੀ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਇਲਾਕੇ ਦੇ ਵਿਕਾਸ ਵਿੱਚ ਸਰਕਾਰ ਦਾ ਸਹਿਯੋਗ ਕਰਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤੀ ਨੁਮਾਇੰਦੇ, ਪਾਰਟੀ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande