ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੇ ਕੀਤੀ ਪਹਿਲਕਦਮੀ, ਸਿਮਰਨਜੀਤ ਸਿੰਘ ਮਾਨ ਦੇ ਦਸਤਖ਼ਤਾਂ ਹੇਠ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 28 ਜੁਲਾਈ (ਹਿੰ.ਸ.)| ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸੰਭਾਵੀ ਉਮੀਦਵਾਰਾ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ


ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੇ ਕੀਤੀ ਪਹਿਲਕਦਮੀ, ਸਿਮਰਨਜੀਤ ਸਿੰਘ ਮਾਨ ਦੇ ਦਸਤਖ਼ਤਾਂ ਹੇਠ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 28 ਜੁਲਾਈ (ਹਿੰ.ਸ.)| ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਉੱਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਹਿਲਕਦਮੀ ਕਰਦਿਆਂ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੇ ਸਕੱਤਰ ਗੁਰਜੰਟ ਸਿੰਘ ਕੱਟੂ ਵੱਲੋਂ ਜਾਰੀ ਕੀਤੀ ਗਈ ਇਹ ਸੂਚੀ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਸਤਖ਼ਤਾਂ ਹੇਠ ਜਾਰੀ ਹੋਈ ਹੈ। ਸੂਚੀ ਮੁਤਾਬਕ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪਟਿਆਲਾ ਦਿਹਾਤੀ ਤੋਂ ਮਹਿੰਦਰਪਾਲ ਸਿੰਘ, ਰੋਪੜ (ਰੂਪਨਗਰ) ਤੋਂ ਕੁਲਦੀਪ ਸਿੰਘ ਭਾਗੋਵਾਲ ਅਤੇ ਖਰੜ ਤੋਂ ਕੁਸ਼ਲਪਾਲ ਸਿੰਘ ਮਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਗੁਰਦਾਸਪੁਰ ਤੋਂ ਗੁਰਨਾਮ ਸਿੰਘ ਸਿੱਧੋਵਾਲ ਅਤੇ ਸੰਗਰੂਰ ਤੋਂ ਗੁਰਤੇਜ ਸਿੰਘ ਰਾਮਪੁਰਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ ਗੁਰਜੰਟ ਸਿੰਘ ਕੱਟੂ, ਨਿਹਾਲ ਸਿੰਘ ਵਾਲਾ ਤੋਂ ਬਲਦੇਵ ਸਿੰਘ ਗਗੜਾ ਅਤੇ ਭਦੌੜ ਤੋਂ ਡਾ. ਹਰਜਿੰਦਰ ਸਿੰਘ ਜੱਖੂ ਨੂੰ ਟਿਕਟ ਦਿੱਤੀ ਗਈ ਹੈ। ਮੋਗਾ ਤੋਂ ਪਰਮਿੰਦਰ ਸਿੰਘ ਬਾਲਿਆਂਵਾਲੀ ਅਤੇ ਧਰਮਕੋਟ ਤੋਂ ਬਲਰਾਜ ਸਿੰਘ ਖਾਲਸਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਅਮਰਗੜ੍ਹ ਤੋਂ ਹਰਪਾਲ ਸਿੰਘ ਬਲੇਰ, ਅਟਾਰੀ ਤੋਂ ਸਮਸ਼ੇਰ ਸਿੰਘ ਬਰਾਜ ਅਤੇ ਜੰਡਿਆਲਾ ਗੁਰੂ ਤੋਂ ਬਲਜੀਤ ਸਿੰਘ ਬੁੱਟਰ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੈ। ਬਟਾਲਾ ਤੋਂ ਗੁਰਬਚਨ ਸਿੰਘ ਪਵਾਰ ਅਤੇ ਫਤਹਿਗੜ੍ਹ ਚੂੜੀਆਂ ਤੋਂ ਗੁਰਵਿੰਦਰ ਸਿੰਘ ਜੌਲੀ ਪਾਰਟੀ ਦੇ ਉਮੀਦਵਾਰ ਹੋਣਗੇ।

ਸਮਰਾਲਾ ਵਿਧਾਨ ਸਭਾ ਹਲਕੇ ਤੋਂ ਅੰਮ੍ਰਿਤਪਾਲ ਸਿੰਘ ਛੰਦੜਾਂ, ਫਿਰੋਜ਼ਪੁਰ ਸ਼ਹਿਰੀ ਤੋਂ ਤੇਜਿੰਦਰ ਸਿੰਘ ਦਿਓਲ, ਅਬੋਹਰ ਤੋਂ ਇੰਦਰਜੀਤ ਬੁਲੰਦੀ ਅਤੇ ਮੁਕਤਸਰ ਤੋਂ ਬੀਬੀ ਮਨਦੀਪ ਕੌਰ ਸੰਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਬਾਕੀ ਰਹਿੰਦੇ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਂ ਵੀ ਜਲਦੀ ਜਾਰੀ ਕੀਤੇ ਜਾਣਗੇ। ਪਹਿਲੀ ਸੂਚੀ ਜਾਰੀ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਦਾ ਰਸਮੀ ਆਗਾਜ਼ ਕਰ ਦਿੱਤਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande