ਪਟਿਆਲਾ ਵਿੱਚ ਟ੍ਰੇਡ ਕਮਿਸ਼ਨ ਦੀ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ 'ਤੇ ਜ਼ੋਰ
ਪਟਿਆਲਾ, 28 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਵਿੱਚ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ
ਟ੍ਰੇਡ ਕਮਿਸ਼ਨ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ।


ਪਟਿਆਲਾ, 28 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਵਿੱਚ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ।

ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਾਪਤ 368 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 10 ਸ਼ਿਕਾਇਤਾਂ ਅਜੇ ਵੀ ਲੰਬਿਤ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬਾਕੀ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਟ੍ਰੇਡਰਜ਼ ਕਮਿਸ਼ਨ ਪਟਿਆਲਾ ਦੇ ਜ਼ਿਲ੍ਹਾ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੇ ਦਿਨਾਂ ਵਿੱਚ ਹੈਰੀਟੇਜ ਸਟਰੀਟ ਦੀ ਸੜਕ ਦਾ ਸਮਾਣੀਆ ਗੇਟ ਤੋਂ ਮਹਾਂਵੀਰ ਮੰਦਰ ਤੱਕ ਅਤੇ ਬਰਤਨ ਬਾਜ਼ਾਰ ਤੋਂ ਮੰਡੀ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵਪਾਰੀਆਂ ਨੂੰ ਲੰਬੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਮੀਟਿੰਗ ਵਿੱਚ ਸੰਜੀਵ ਗੁਪਤਾ, ਗੁਰਪ੍ਰੀਤ ਸਿੰਘ ਧਮੌਲੀ, ਟ੍ਰੇਡ ਕਮਿਸ਼ਨ ਦੇ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande