ਜਲਾਲਾਬਾਦ ਵਿੱਚ ਦੋ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ, ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ
ਫਾਜ਼ਿਲਕਾ, 28 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਜਲਾਲਾਬਾਦ ਵਿੱਚ ਦੋ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ। ਇਸ ਮੌਕੇ
ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ


ਫਾਜ਼ਿਲਕਾ, 28 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਜਲਾਲਾਬਾਦ ਵਿੱਚ ਦੋ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਨਵੇਂ ਕਲੀਨਿਕ ਵਾਰਡ ਨੰਬਰ 7, ਮੁਹੱਲਾ ਰਾਜਪੂਤਾਂ ਵਾਲਾ ਅਤੇ ਵਾਰਡ ਨੰਬਰ 14 (ਨਵੇਂ ਬਿਜਲੀ ਘਰ ਦੇ ਸਾਹਮਣੇ) ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਗੁਣਵੱਤਾ ਭਰੀਆਂ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਸਮੇਂ ਅਤੇ ਖ਼ਰਚੇ ਦੋਵਾਂ ਦੀ ਬਚਤ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 46 ਤਰ੍ਹਾਂ ਦੇ ਲੈਬ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਉਪਲਬਧ ਹਨ। ਇਸ ਤੋਂ ਇਲਾਵਾ ਮਰੀਜ਼ਾਂ ਤੋਂ ਕਿਸੇ ਵੀ ਤਰ੍ਹਾਂ ਦੀ ਪਰਚੀ ਫੀਸ ਨਹੀਂ ਲਈ ਜਾਂਦੀ। ਉਨ੍ਹਾਂ ਕਿਹਾ ਕਿ ਯੋਗ ਮੈਡੀਕਲ ਅਧਿਕਾਰੀਆਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਜਿਸ ਦਾ ਸਿੱਧਾ ਲਾਭ ਜਲਾਲਾਬਾਦ ਦੇ ਲੋਕਾਂ ਨੂੰ ਮਿਲੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande