ਬਠਿੰਡਾ-ਬਾਦਲ ਰੋਡ ’ਤੇ ਤੇਜ਼ ਰਫ਼ਤਾਰ ਟਿੱਪਰ ਨੇ ਮਹਿਲਾ ਨੂੰ ਕੁਚਲਿਆ
ਬਠਿੰਡਾ, 28 ਜੁਲਾਈ (ਹਿੰ.ਸ.)| ਬਠਿੰਡਾ-ਬਾਦਲ ਰੋਡ ’ਤੇ ਨਰੂਆਣਾ ਅਤੇ ਜੈ ਸਿੰਘ ਵਾਲਾ ਵਿਚਕਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤੇਜ਼ ਰਫ਼ਤਾਰ ਟਿੱਪਰ ਨੇ ਇੱਕ ਮਹਿਲਾ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋ
ਬਠਿੰਡਾ-ਬਾਦਲ ਰੋਡ ’ਤੇ ਤੇਜ਼ ਰਫ਼ਤਾਰ ਟਿੱਪਰ ਨੇ ਮਹਿਲਾ ਨੂੰ ਕੁਚਲਿਆ


ਬਠਿੰਡਾ, 28 ਜੁਲਾਈ (ਹਿੰ.ਸ.)| ਬਠਿੰਡਾ-ਬਾਦਲ ਰੋਡ ’ਤੇ ਨਰੂਆਣਾ ਅਤੇ ਜੈ ਸਿੰਘ ਵਾਲਾ ਵਿਚਕਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤੇਜ਼ ਰਫ਼ਤਾਰ ਟਿੱਪਰ ਨੇ ਇੱਕ ਮਹਿਲਾ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਤੁਰੰਤ ਕਾਰਵਾਈ ਕਰਦਿਆਂ ਟਿੱਪਰ ਚਾਲਕ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।ਮ੍ਰਿਤਕ ਮਹਿਲਾ ਦੀ ਪਛਾਣ ਜੈ ਸਿੰਘ ਵਾਲਾ ਵਾਸੀ 30 ਸਾਲਾ ਰਾਣੀ ਕੌਰ ਪਤਨੀ ਸ਼ਿੰਦਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਾਣੀ ਕੌਰ ਖੇਤਾਂ ਵਿੱਚ ਝੋਨਾ ਲਗਾਉਣ ਲਈ ਆਈ ਹੋਈ ਸੀ ਅਤੇ ਸੜਕ ਪਾਰ ਕਰਦੇ ਸਮੇਂ ਇਹ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮਹਿਲਾ ਦੇ ਸਰੀਰ ਦੇ ਅੰਗ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਸੜਕ ’ਤੇ ਖਿੱਲਰ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਸਿੰਘ ਗਿੱਲ ਅਤੇ ਵਿੱਕੀ ਕੁਮਾਰ ਦੋ ਐਂਬੂਲੈਂਸਾਂ ਸਮੇਤ ਮੌਕੇ ’ਤੇ ਪਹੁੰਚੇ।ਟੀਮ ਨੇ ਮਨੁੱਖਤਾ ਦਿਖਾਉਂਦਿਆਂ ਸੜਕ ’ਤੇ ਖਿੱਲਰੇ ਮਹਿਲਾ ਦੇ ਅੰਗਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਨਾਲ ਚਾਦਰ ਵਿੱਚ ਲਪੇਟ ਕੇ ਏਮਜ਼ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚਾਇਆ। ਇਸ ਦੌਰਾਨ ਥਾਣਾ ਸਦਰ ਦੇ ਐੱਸਐੱਚਓ ਮਨੀਸ਼ ਆਪਣੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਐੱਸਐੱਚਓ ਮਨੀਸ਼ ਨੇ ਪੁਸ਼ਟੀ ਕੀਤੀ ਕਿ ਮਹਿਲਾ ਦੀ ਮੌਤ ਮੌਕੇ ’ਤੇ ਹੀ ਹੋ ਗਈ ਸੀ। ਪੁਲਿਸ ਨੇ ਦੱਸਿਆ ਕਿ ਸਥਾਨਕ ਲੋਕਾਂ ਵੱਲੋਂ ਕਾਬੂ ਕੀਤੇ ਗਏ ਟਿੱਪਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande