ਜਲੰਧਰ 'ਚ ਐਸਆਈਆਰ ਤਹਿਤ 100 ਫੀਸਦੀ ਘਰ-ਘਰ ਸਰਵੇ ਕਰਨ ਵਾਲੇ 32 ਬੀਐਲਓਜ਼ ਦਾ ਸਨਮਾਨ
ਜਲੰਧਰ, 29 ਜੁਲਾਈ (ਹਿੰ.ਸ.)| ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸਆਈਆਰ)-2026 ਮੁਹਿੰਮ ਤਹਿਤ ਘਰ-ਘਰ ਸਰਵੇ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕ
ਬੀਐਲਓਜ਼ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ


ਜਲੰਧਰ, 29 ਜੁਲਾਈ (ਹਿੰ.ਸ.)| ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸਆਈਆਰ)-2026 ਮੁਹਿੰਮ ਤਹਿਤ ਘਰ-ਘਰ ਸਰਵੇ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਬੀਐਲਓਜ਼ ਦੀ ਵਚਨਬੱਧਤਾ, ਮਿਹਨਤ ਅਤੇ ਜ਼ਿੰਮੇਵਾਰ ਕਾਰਜਸ਼ੈਲੀ ਨੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਦਿਆਂ ਨਿਰਧਾਰਿਤ ਸਮੇਂ ਤੋਂ ਪਹਿਲਾਂ ਘਰ-ਘਰ ਸਰਵੇ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਕੀਤੀ ਹੈ।

ਵਰਜੀਤ ਵਾਲੀਆ ਨੇ ਕਿਹਾ ਕਿ ਐਸਆਈਆਰ-2026 ਮੁਹਿੰਮ ਦੀ ਸਫ਼ਲਤਾ ਲਈ ਸਾਰੇ ਬੀਐਲਓਜ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਹੋਰ ਬੂਥ ਲੈਵਲ ਅਫ਼ਸਰਾਂ ਨੂੰ ਵੀ ਘਰ-ਘਰ ਸਰਵੇ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀਆਂ ਤਿਆਰ ਕਰਨ ਲਈ ਘਰ-ਘਰ ਸਰਵੇ ਬਹੁਤ ਅਹਿਮ ਹੈ ਅਤੇ ਇਸ ਕਾਰਜ ਨੂੰ ਪੂਰੀ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande