ਮੋਹਾਲੀ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਵਾਹਨਾਂ ਖ਼ਿਲਾਫ਼ ਕਾਰਵਾਈ ਤੇਜ਼, 1,903 ਚਲਾਨ
ਮੋਹਾਲੀ, 29 ਜੁਲਾਈ (ਹਿੰ.ਸ.)| ਜ਼ਿਲ੍ਹੇ ਵਿੱਚ ਪ੍ਰਾਈਵੇਟ ਬੱਸਾਂ ਦੀ ਗਲਤ ਪਾਰਕਿੰਗ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਨੇ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਮਈ 2
ਉਲੰਘਣਾ ਕਰਨ ਵਾਲਿਆਂ ਦਾ ਚਲਾਨ ਕੱਟਦੇ ਹੋਏ ਅਧਿਕਾਰੀ।


ਮੋਹਾਲੀ, 29 ਜੁਲਾਈ (ਹਿੰ.ਸ.)| ਜ਼ਿਲ੍ਹੇ ਵਿੱਚ ਪ੍ਰਾਈਵੇਟ ਬੱਸਾਂ ਦੀ ਗਲਤ ਪਾਰਕਿੰਗ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਨੇ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਇਸ ਮੁਹਿੰਮ ਤਹਿਤ ਮਈ 2026 ਤੋਂ ਹੁਣ ਤੱਕ 1,903 ਚਲਾਨ ਕੀਤੇ ਗਏ ਹਨ, ਜਦਕਿ 1,36,63,501 ਰੁਪਏ ਚਲਾਨ ਫ਼ੀਸ ਵਜੋਂ ਰਾਜ ਦੇ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਗਏ ਹਨ।

ਖੇਤਰੀ ਟਰਾਂਸਪੋਰਟ ਅਫ਼ਸਰ ਹਰਪ੍ਰੀਤ ਸਿੰਘ ਅਟਵਾਲ ਅਤੇ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਐਨਫੋਰਸਮੈਂਟ ਟੀਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਪ੍ਰਾਈਵੇਟ ਬੱਸਾਂ, ਟੂਰਿਸਟ ਬੱਸਾਂ, ਸਕੂਲ ਬੱਸਾਂ, ਕੈਬਾਂ ਅਤੇ ਟੈਕਸੀਆਂ ਦੀ ਜਾਂਚ ਕਰਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ।

ਚੈਕਿੰਗ ਦੌਰਾਨ ਗਲਤ ਪਾਰਕਿੰਗ, ਓਵਰਲੋਡਿੰਗ, ਰੋਡ ਟੈਕਸ ਨਾ ਭਰਨ, ਫਿਟਨੈੱਸ ਸਰਟੀਫਿਕੇਟ, ਬੀਮਾ ਅਤੇ ਪ੍ਰਦੂਸ਼ਣ ਕੰਟਰੋਲ (ਪੀਯੂਸੀ) ਸਰਟੀਫਿਕੇਟ ਦੀ ਮਿਆਦ ਖ਼ਤਮ ਹੋਣ ਵਰਗੀਆਂ ਉਲੰਘਣਾਵਾਂ ਕਰਨ ਵਾਲੇ ਵਪਾਰਕ ਵਾਹਨਾਂ ਖ਼ਿਲਾਫ਼ ਵੀ ਮੋਟਰ ਵਹੀਕਲ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਗਈ।

ਆਰਟੀਓ ਹਰਪ੍ਰੀਤ ਸਿੰਘ ਅਟਵਾਲ ਨੇ ਕਿਹਾ ਕਿ ਗੈਰ-ਕਾਨੂੰਨੀ ਪਾਰਕਿੰਗ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਸਿਰਫ਼ ਆਮ ਲੋਕਾਂ ਲਈ ਮੁਸ਼ਕਲਾਂ ਪੈਦਾ ਕਰਦੀ ਹੈ, ਸਗੋਂ ਸੜਕ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਟ੍ਰੈਫਿਕ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ ਅਤੇ ਵਪਾਰਕ ਵਾਹਨ ਚਾਲਕਾਂ ਨੂੰ ਮੋਟਰ ਵਹੀਕਲ ਐਕਟ ਦੀ ਪਾਲਣਾ ਲਈ ਜਾਗਰੂਕ ਕਰਨਾ ਹੈ।

ਉਨ੍ਹਾਂ ਵਪਾਰਕ ਵਾਹਨਾਂ ਦੇ ਮਾਲਕਾਂ ਅਤੇ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਸਿਰਫ਼ ਅਧਿਕਾਰਤ ਸਥਾਨਾਂ 'ਤੇ ਹੀ ਪਾਰਕ ਕਰਨ, ਸਾਰੇ ਟੈਕਸ ਸਮੇਂ ਸਿਰ ਅਦਾ ਕਰਨ, ਫਿਟਨੈੱਸ, ਬੀਮਾ ਅਤੇ ਪੀਯੂਸੀ ਸਰਟੀਫਿਕੇਟ ਵੈਧ ਰੱਖਣ, ਓਵਰਲੋਡਿੰਗ ਤੋਂ ਗੁਰੇਜ਼ ਕਰਨ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande