ਜਗਤਪੁਰ ਅਤੇ ਧਰਮਗੜ੍ਹ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ
ਮੋਹਾਲੀ, 29 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਜਗਤਪੁਰ ਅਤੇ ਧਰਮਗੜ੍ਹ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ
ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦੇਖਦੇ ਹੋਏ ਪਿੰਡ ਵਾਸੀ।


ਮੋਹਾਲੀ, 29 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਜਗਤਪੁਰ ਅਤੇ ਧਰਮਗੜ੍ਹ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸਮਾਜਿਕ ਫਲਸਫੇ 'ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਦਸਤਾਵੇਜ਼ੀ ਫ਼ਿਲਮ ਦੇਖ ਕੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਤੋਂ ਪ੍ਰੇਰਣਾ ਹਾਸਲ ਕੀਤੀ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਇਸ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਨੂੰ ਵੱਧ ਤੋਂ ਵੱਧ ਲੋਕ ਦੇਖਣ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੇ ਸਮਾਜ ਸੁਧਾਰਕ ਯੋਗਦਾਨ ਅਤੇ ਬਰਾਬਰੀ, ਆਪਸੀ ਭਾਈਚਾਰੇ ਤੇ ਮਨੁੱਖੀ ਸੇਵਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦੀ ਹੈ, ਜੋ ਅੱਜ ਵੀ ਸਮਾਜ ਲਈ ਬੇਹੱਦ ਪ੍ਰਸੰਗਿਕ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਲੜੀ ਤਹਿਤ 29 ਜੁਲਾਈ ਨੂੰ ਪਿੰਡ ਚਾਉ ਮਾਜਰਾ ਅਤੇ ਕੰਡਾਲਾ ਵਿਖੇ ਵੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ 'ਤੇ ਆਧਾਰਿਤ ਇਹ ਦਸਤਾਵੇਜ਼ੀ ਫ਼ਿਲਮ ਪ੍ਰਦਰਸ਼ਿਤ ਕੀਤੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਵਿਸ਼ੇਸ਼ ਪੇਸ਼ਕਾਰੀ ਦਾ ਲਾਭ ਉਠਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande