ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਆਸ਼ਾ ਵਰਕਰਾਂ ਤੇ ਸਿਹਤ ਸੁਪਰਵਾਈਜ਼ਰਾਂ ਦੀਆਂ ਸਮੱਸਿਆਵਾਂ ਸੁਣੀਆਂ
ਚੰਡੀਗੜ੍ਹ, 29 ਜੁਲਾਈ (ਹਿੰ.ਸ.)| ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਚੰਡੀਗੜ੍ਹ ਵਿੱਚ ਬਹੁ-ਉਦੇਸ਼ੀ ਸਿਹਤ ਸੁਪਰਵਾਈਜ਼ਰ (ਪੁਰਸ਼/ਮਹਿਲਾ) ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਦਰਪੇਸ਼ ਸਮੱਸਿਆਵਾਂ ਬਾਰੇ ਵ
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਆਸ਼ਾ ਵਰਕਰਾਂ ਤੇ ਸਿਹਤ ਸੁਪਰਵਾਈਜ਼ਰਾਂ ਦੀਆਂ ਸਮੱਸਿਆਵਾਂ ਸੁਣੀਆਂ


ਚੰਡੀਗੜ੍ਹ, 29 ਜੁਲਾਈ (ਹਿੰ.ਸ.)| ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਚੰਡੀਗੜ੍ਹ ਵਿੱਚ ਬਹੁ-ਉਦੇਸ਼ੀ ਸਿਹਤ ਸੁਪਰਵਾਈਜ਼ਰ (ਪੁਰਸ਼/ਮਹਿਲਾ) ਅਤੇ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਦਾ ਉਦੇਸ਼ ਸਿਹਤ ਵਿਭਾਗ ਦੇ ਫਰੰਟਲਾਈਨ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਸੀ।

ਮੀਟਿੰਗ ਵਿੱਚ ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਨੈਸ਼ਨਲ ਹੈਲਥ ਮਿਸ਼ਨ ਹਰਿਆਣਾ ਦੇ ਮਿਸ਼ਨ ਡਾਇਰੈਕਟਰ ਆਰ.ਐੱਸ. ਢਿੱਲੋਂ, ਡਾਇਰੈਕਟਰ ਡਾ. ਵੀਰੇਂਦਰ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

ਯੂਨੀਅਨ ਦੇ ਆਗੂਆਂ ਨੇ ਸਿਹਤ ਮੰਤਰੀ ਸਾਹਮਣੇ ਆਪਣੀਆਂ ਵੱਖ-ਵੱਖ ਮੰਗਾਂ ਅਤੇ ਕੰਮਕਾਜ ਦੌਰਾਨ ਆ ਰਹੀਆਂ ਮੁਸ਼ਕਲਾਂ ਰੱਖੀਆਂ। ਆਰਤੀ ਸਿੰਘ ਰਾਓ ਨੇ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਾਇਜ਼ ਮਾਮਲਿਆਂ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਉਨ੍ਹਾਂ ਦਾ ਹੱਲ ਯਕੀਨੀ ਬਣਾਇਆ ਜਾਵੇ।

ਸਿਹਤ ਮੰਤਰੀ ਨੇ ਕਿਹਾ ਕਿ ਬਹੁ-ਉਦੇਸ਼ੀ ਸਿਹਤ ਸੁਪਰਵਾਈਜ਼ਰ ਅਤੇ ਆਸ਼ਾ ਵਰਕਰ ਸੂਬੇ ਦੀਆਂ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ। ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਤੱਕ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਲਈ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਯੂਨੀਅਨ ਵੱਲੋਂ ਉਠਾਏ ਗਏ ਹਰ ਮੁੱਦੇ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਸਬੰਧਤ ਫਾਈਲਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆ ਕੇ ਸਮੇਂ ਸਿਰ ਸਕਾਰਾਤਮਕ ਨਤੀਜੇ ਯਕੀਨੀ ਬਣਾਏ ਜਾਣ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਸਿਹਤ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande