ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਟੂਰਨਾਮੈਂਟ ਸਮਾਪਤ, 500 ਤੋਂ ਵੱਧ ਖਿਡਾਰੀਆਂ ਨੇ ਲਿਆ ਹਿੱਸਾ
ਲੁਧਿਆਣਾ, 29 ਜੁਲਾਈ (ਹਿੰ.ਸ.)| ਬੈਡਮਿੰਟਨ ਐਸੋਸੀਏਸ਼ਨ ਆਫ਼ ਲੁਧਿਆਣਾ (ਬੀਏਐਲ) ਵੱਲੋਂ ਸ਼ਾਸਤਰੀ ਬੈਡਮਿੰਟਨ ਹਾਲ ਵਿੱਚ ਕਰਵਾਇਆ ਗਿਆ ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਟੂਰਨਾਮੈਂਟ ਸ਼ਾਨਦਾਰ ਢੰਗ ਨਾਲ ਸਮਾਪਤ ਹੋ ਗਿਆ। ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਬੀਏਐਲ ਦੇ ਪ੍ਰਧਾਨ
ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਟੂਰਨਾਮੈਂਟ ’ਚ ਭਾਗ ਲੈਣ ਵਾਲੇ ਖਿਡਾਰੀ।


ਲੁਧਿਆਣਾ, 29 ਜੁਲਾਈ (ਹਿੰ.ਸ.)| ਬੈਡਮਿੰਟਨ ਐਸੋਸੀਏਸ਼ਨ ਆਫ਼ ਲੁਧਿਆਣਾ (ਬੀਏਐਲ) ਵੱਲੋਂ ਸ਼ਾਸਤਰੀ ਬੈਡਮਿੰਟਨ ਹਾਲ ਵਿੱਚ ਕਰਵਾਇਆ ਗਿਆ ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਟੂਰਨਾਮੈਂਟ ਸ਼ਾਨਦਾਰ ਢੰਗ ਨਾਲ ਸਮਾਪਤ ਹੋ ਗਿਆ। ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਬੀਏਐਲ ਦੇ ਪ੍ਰਧਾਨ ਹਿਮਾਂਸ਼ੂ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਬੀਏਐਲ ਦੇ ਚੇਅਰਮੈਨ ਐਮ. ਐਸ. ਗਰੇਵਾਲ, ਉਪ ਪ੍ਰਧਾਨ ਵਿਪੋਨ ਦਾਵਰ ਅਤੇ ਨੀਰਜ ਮਹਾਜਨ, ਜਨਰਲ ਸਕੱਤਰ ਸੁਲਭਾ ਜਿੰਦਲ, ਟੈਕਨੀਕਲ ਸਕੱਤਰ ਚਰਨਜੀਤ ਸਿੰਘ, ਸਾਂਝੇ ਸਕੱਤਰ ਮੰਗਤ ਸ਼ਰਮਾ ਅਤੇ ਪੁਨੀਤਿੰਦਰ ਸਿੰਘ ਗਰੇਵਾਲ ਤੋਂ ਇਲਾਵਾ ਕਾਰਜਕਾਰੀ ਮੈਂਬਰ ਆਨੰਦ ਤਿਵਾੜੀ, ਅਰਜੁਨ ਚੌਧਰੀ ਅਤੇ ਹੇਮੰਤ ਵੀ ਹਾਜ਼ਰ ਸਨ।

ਟੂਰਨਾਮੈਂਟ ਵਿੱਚ ਜ਼ਿਲ੍ਹੇ ਭਰ ਤੋਂ 500 ਤੋਂ ਵੱਧ ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਵਿੱਚ ਹਿੱਸਾ ਲਿਆ। ਜੇਤੂ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਬੈਡਮਿੰਟਨ ਐਸੋਸੀਏਸ਼ਨ ਆਫ਼ ਲੁਧਿਆਣਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande