ਪਟਿਆਲਾ ਵਿੱਚ ਪੈਟਰੋਲ ਬੰਬ ਹਮਲੇ ਦੀ ਗੁੱਥੀ ਸੁਲਝੀ, 3 ਮੁਲਜ਼ਮ ਗ੍ਰਿਫ਼ਤਾਰ
ਪਟਿਆਲਾ, 29 ਜੁਲਾਈ (ਹਿੰ.ਸ.)| ਪਟਿਆਲਾ ਪੁਲਿਸ ਨੇ ਅਬਚਲ ਨਗਰ ਵਿੱਚ 25 ਜੁਲਾਈ ਦੀ ਰਾਤ ਇੱਕ ਘਰ ''ਤੇ ਹੋਏ ਪੈਟਰੋਲ ਬੰਬ ਹਮਲੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਘਟਨਾ ਨਾ ਤਾਂ ਗੈਂਗਵਾਰ ਅਤੇ ਨਾ ਹੀ ਕਿਸੇ ਅੱਤਵਾਦੀ ਗਤੀਵਿਧੀ ਨਾਲ ਜੁ
ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਜਾਣਕਾਰੀ ਦਿੰਦੇ ਹੋਏ।


ਪਟਿਆਲਾ, 29 ਜੁਲਾਈ (ਹਿੰ.ਸ.)| ਪਟਿਆਲਾ ਪੁਲਿਸ ਨੇ ਅਬਚਲ ਨਗਰ ਵਿੱਚ 25 ਜੁਲਾਈ ਦੀ ਰਾਤ ਇੱਕ ਘਰ 'ਤੇ ਹੋਏ ਪੈਟਰੋਲ ਬੰਬ ਹਮਲੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਘਟਨਾ ਨਾ ਤਾਂ ਗੈਂਗਵਾਰ ਅਤੇ ਨਾ ਹੀ ਕਿਸੇ ਅੱਤਵਾਦੀ ਗਤੀਵਿਧੀ ਨਾਲ ਜੁੜੀ ਸੀ, ਸਗੋਂ ਪੁਰਾਣੀ ਰੰਜਿਸ਼ ਕਾਰਨ ਅੰਜਾਮ ਦਿੱਤੀ ਗਈ ਸੀ।

ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਨੌਜਵਾਨ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਪਰਮਿੰਦਰ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਨੇ ਬੀਅਰ ਦੀ ਬੋਤਲ ਵਿੱਚ ਪੈਟਰੋਲ ਭਰ ਕੇ, ਕੱਪੜੇ ਦੀ ਬੱਤੀ ਲਗਾ ਕੇ ਪੈਟਰੋਲ ਬੰਬ ਤਿਆਰ ਕੀਤਾ ਅਤੇ ਘਰ ਵੱਲ ਸੁੱਟ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ, ਐਸਪੀ ਸੁਖ ਅਮ੍ਰਿਤ ਸਿੰਘ ਰੰਧਾਵਾ ਅਤੇ ਸੀਆਈਏ ਇੰਚਾਰਜ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਈ ਗਈ। ਗੁਪਤ ਸੂਚਨਾ ਅਤੇ ਤਕਨੀਕੀ ਜਾਂਚ ਦੇ ਆਧਾਰ 'ਤੇ ਪੁਲਿਸ ਨੇ ਹਰਸ਼ਜੀਤ ਸਿੰਘ ਉਰਫ਼ ਹਰਸ਼, ਪਰਮੇਸ਼ਵਰ ਅਤੇ ਹਰਵਿੰਦਰ ਸਿੰਘ ਉਰਫ਼ ਜੌਨੀ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਮੁੱਖ ਮੁਲਜ਼ਮ ਹਰਵਿੰਦਰ ਸਿੰਘ ਉਰਫ਼ ਜੌਨੀ ਦਾ ਕੁਝ ਸਮਾਂ ਪਹਿਲਾਂ ਪਰਮਿੰਦਰ ਸਿੰਘ ਨਾਲ ਵਿਵਾਦ ਹੋਇਆ ਸੀ। ਦੋਵਾਂ ਵਿਚਾਲੇ ਚੱਲ ਰਹੀ ਪੁਰਾਣੀ ਰੰਜਿਸ਼ ਦਾ ਬਦਲਾ ਲੈਣ ਲਈ ਜੌਨੀ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਹਮਲੇ ਦੀ ਸਾਜ਼ਿਸ਼ ਰਚੀ ਅਤੇ ਪੈਟਰੋਲ ਬੰਬ ਸੁੱਟ ਕੇ ਵਾਰਦਾਤ ਨੂੰ ਅੰਜਾਮ ਦਿੱਤਾ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਪਹਿਲਾਂ ਤੋਂ ਹੀ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਹਨ ਅਤੇ ਜ਼ਮਾਨਤ 'ਤੇ ਬਾਹਰ ਚੱਲ ਰਹੇ ਸਨ। ਫਿਲਹਾਲ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸੰਭਾਵਿਤ ਹੋਰ ਮੁਲਜ਼ਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande