ਫਾਰਮੇਸੀ ਅਫਸਰ ਭਰਤੀ ਵਿਵਾਦ: ਫਰੀਦਕੋਟ 'ਚ ਕਾਂਗਰਸ ਦਾ ਧਰਨਾ, ਚੰਨੀ ਨੇ ਸਰਕਾਰ 'ਤੇ ਲਗਾਏ ਭਰਤੀ ਘਪਲੇ ਦੇ ਦੋਸ਼
ਨੌਕਰੀਆਂ ਵੇਚੀਆਂ ਜਾ ਰਹੀਆਂ ਹਨ, ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਿਹਾ ਖਿਲਵਾੜ: ਚਰਨਜੀਤ ਸਿੰਘ ਚੰਨੀਫਰੀਦਕੋਟ, 29 ਜੁਲਾਈ (ਹਿੰ.ਸ.)| ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਬੁੱਧਵਾਰ ਨੂੰ ਕਾਂਗਰਸ ਪਾਰਟੀ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਧਰਨਾ ਦਿੱਤਾ। ਸਾਬਕਾ ਵਿਧਾਇਕ ਕੁਸ਼ਲ
ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਧਰਨਾ ਦਿੰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਆਗੂ।


ਨੌਕਰੀਆਂ ਵੇਚੀਆਂ ਜਾ ਰਹੀਆਂ ਹਨ, ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਿਹਾ ਖਿਲਵਾੜ: ਚਰਨਜੀਤ ਸਿੰਘ ਚੰਨੀਫਰੀਦਕੋਟ, 29 ਜੁਲਾਈ (ਹਿੰ.ਸ.)| ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਬੁੱਧਵਾਰ ਨੂੰ ਕਾਂਗਰਸ ਪਾਰਟੀ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਧਰਨਾ ਦਿੱਤਾ। ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਅਗਵਾਈ ਹੇਠ ਹੋਏ ਇਸ ਧਰਨੇ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।ਧਰਨੇ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਇੱਕ ਵੀ ਸਰਕਾਰੀ ਨੌਕਰੀ ਨਿਰਪੱਖ ਢੰਗ ਨਾਲ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਭਰਤੀ ਪ੍ਰੀਖਿਆਵਾਂ ਵਿੱਚ ਵੱਡੇ ਪੱਧਰ 'ਤੇ ਬੇਨਿਯਮੀਆਂ ਹੋਈਆਂ ਹਨ ਅਤੇ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿਵਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਏ ਗਏ ਹਨ।ਚੰਨੀ ਨੇ ਕਿਹਾ ਕਿ ਇਹ ਸਿਰਫ਼ ਪੇਪਰ ਲੀਕ ਜਾਂ ਹਾਈਟੈਕ ਨਕਲ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਨੌਕਰੀਆਂ ਵੇਚੀਆਂ ਜਾ ਰਹੀਆਂ ਹਨ ਅਤੇ ਚਹੇਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕੁਝ ਮਾਮਲਿਆਂ ਵਿੱਚ ਹਰਿਆਣਾ ਦੇ ਲੋਕਾਂ ਨੂੰ ਵੀ ਨੌਕਰੀਆਂ ਦਿੱਤੀਆਂ ਗਈਆਂ ਹਨ। ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ 'ਤੇ ਹਰ ਭਰਤੀ ਦੀ ਜਾਂਚ ਕਰਵਾਈ ਜਾਵੇਗੀ।ਧਰਨੇ ਵਿੱਚ ਵਿਧਾਇਕ ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਪਹਾੜਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ, ਸਾਬਕਾ ਸੰਸਦ ਮੈਂਬਰ ਮੁਹੰਮਦ ਸਾਦਿਕ, ਕਰਨ ਕੌਰ ਬਰਾੜ, ਦਰਸ਼ਨ ਸਿੰਘ ਬਰਾੜ ਅਤੇ ਕਾਕਾ ਲੋਹਗੜ੍ਹ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਸਨ।ਧਰਨੇ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਨਗਰ ਕੌਂਸਲ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੇ ਸਫਾਈ ਸੇਵਕਾਂ ਅਤੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਪ੍ਰਦਰਸ਼ਨ ਕਰ ਰਹੇ ਵਕੀਲਾਂ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਦਾ ਸਮਰਥਨ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸੰਸਦ ਵਿੱਚ ਵੀ ਉਠਾਇਆ ਜਾਵੇਗਾ।ਇਸ ਦੌਰਾਨ ਧਰਨੇ ਵਿੱਚ ਪੰਜਾਬ ਕਾਂਗਰਸ ਦੀ ਗੁੱਟਬੰਦੀ ਵੀ ਸਾਹਮਣੇ ਆਈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਧੜੇ ਨਾਲ ਜੁੜੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਹੋਰ ਆਗੂ ਇਸ ਧਰਨੇ ਤੋਂ ਦੂਰ ਰਹੇ। ਉਨ੍ਹਾਂ ਇਸੇ ਮੁੱਦੇ 'ਤੇ 31 ਜੁਲਾਈ ਨੂੰ ਵੱਖਰਾ ਧਰਨਾ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਰਾਜਾ ਵੜਿੰਗ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande