ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਚੰਡੀਗੜ੍ਹ 'ਚ 'ਵਾਰਿਸ ਪੰਜਾਬ ਦੇ' ਦਾ ਰੋਸ ਪ੍ਰਦਰਸ਼ਨ
ਚੰਡੀਗੜ੍ਹ, 29 ਜੁਲਾਈ (ਹਿੰ.ਸ.)| ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ''ਵਾਰਿਸ ਪੰਜਾਬ ਦੇ'' ਜਥੇਬੰਦੀ ਵੱਲੋਂ ਅੱਜ ਚੰਡੀਗੜ੍ਹ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਮਰਥਕ ਬੱਸਾਂ ਅਤੇ ਨਿੱਜੀ ਵਾਹਨਾਂ ਰਾ
ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਚੰਡੀਗੜ੍ਹ 'ਚ 'ਵਾਰਿਸ ਪੰਜਾਬ ਦੇ' ਦਾ ਰੋਸ ਪ੍ਰਦਰਸ਼ਨ


ਚੰਡੀਗੜ੍ਹ, 29 ਜੁਲਾਈ (ਹਿੰ.ਸ.)| ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 'ਵਾਰਿਸ ਪੰਜਾਬ ਦੇ' ਜਥੇਬੰਦੀ ਵੱਲੋਂ ਅੱਜ ਚੰਡੀਗੜ੍ਹ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਮਰਥਕ ਬੱਸਾਂ ਅਤੇ ਨਿੱਜੀ ਵਾਹਨਾਂ ਰਾਹੀਂ ਸ਼ਾਮਲ ਹੋਣਗੇ। ਪ੍ਰਦਰਸ਼ਨ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।

ਪੁਲਿਸ ਵੱਲੋਂ ਸ਼ਹਿਰ ਦੇ ਕਈ ਅਹਿਮ ਸਥਾਨਾਂ 'ਤੇ ਬੈਰੀਕੇਡ ਲਗਾਏ ਗਏ ਹਨ ਅਤੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੇ ਸਮਰਥਕ ਸਵੇਰੇ 10 ਵਜੇ ਮੋਹਾਲੀ ਸਥਿਤ ਅੰਬ ਗੁਰਦੁਆਰਾ ਵਿਖੇ ਇਕੱਠੇ ਹੋਣਗੇ। ਇਸ ਤੋਂ ਬਾਅਦ ਬੱਸਾਂ ਅਤੇ ਹੋਰ ਵਾਹਨਾਂ ਦੇ ਕਾਫ਼ਲੇ ਨਾਲ ਬੁੜੈਲ ਜੇਲ੍ਹ ਦੇ ਪਿੱਛੇ ਵਾਲੇ ਰਸਤੇ ਰਾਹੀਂ ਚੰਡੀਗੜ੍ਹ ਵਿੱਚ ਦਾਖ਼ਲ ਹੋਣਗੇ।

ਪ੍ਰਬੰਧਕਾਂ ਅਨੁਸਾਰ ਰੈਲੀ ਸੈਕਟਰ-45 ਦੇ ਗਊਸ਼ਾਲਾ ਚੌਂਕ ਤੱਕ ਜਾਵੇਗੀ ਅਤੇ ਉੱਥੋਂ ਬੁੜੈਲ ਦੇ ਪਿਛਲੇ ਰਸਤੇ ਰਾਹੀਂ ਮੁੜ ਮੋਹਾਲੀ ਵਾਪਸ ਪਰਤੇਗੀ। ਗਊਸ਼ਾਲਾ ਚੌਂਕ ਦੇ ਦੋਵੇਂ ਪਾਸਿਆਂ ਪੁਲਿਸ ਨੇ ਬੈਰੀਕੇਡ ਲਗਾ ਕੇ ਸੁਰੱਖਿਆ ਹੋਰ ਮਜ਼ਬੂਤ ਕਰ ਦਿੱਤੀ ਹੈ। ਅੰਦਾਜ਼ਾ ਹੈ ਕਿ ਇਸ ਕੂਚ ਵਿੱਚ ਕਰੀਬ 500 ਵਾਹਨ ਸ਼ਾਮਲ ਹੋ ਸਕਦੇ ਹਨ। ਜਥੇਬੰਦੀ ਨੇ ਆਪਣੇ ਸਮਰਥਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ 29 ਜੁਲਾਈ ਨੂੰ ਸ਼ਹਿਰ ਵਿੱਚ ਕੀਤੇ ਗਏ ਵਿਸ਼ੇਸ਼ ਪ੍ਰਬੰਧਾਂ ਦੇ ਮੱਦੇਨਜ਼ਰ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਅਨੁਸਾਰ ਅੱਜ ਸਵੇਰੇ 9:30 ਵਜੇ ਤੋਂ ਸ਼ਹਿਰ ਦੇ ਕਈ ਮੁੱਖ ਮਾਰਗਾਂ 'ਤੇ ਵਾਹਨਾਂ ਦੀ ਆਵਾਜਾਈ ਅੰਸ਼ਕ ਤੌਰ 'ਤੇ ਡਾਇਵਰਟ ਅਤੇ ਸੀਮਿਤ ਰਹੇਗੀ।

ਐਡਵਾਈਜ਼ਰੀ ਅਨੁਸਾਰ ਯੂਟੀ-ਮੋਹਾਲੀ ਬਾਰਡਰ (ਬੁਰੈਲ ਜੇਲ੍ਹ ਦੇ ਪਿੱਛੇ) ਤੋਂ ਸੈਕਟਰ 50/51 ਚੌਂਕ ਤੱਕ ਅਤੇ ਉੱਥੋਂ ਸੈਕਟਰ 44/45–50/51 ਚੌਂਕ (ਗਊਸ਼ਾਲਾ ਚੌਂਕ) ਤੱਕ ਸਰੋਵਰ ਪੱਥ 'ਤੇ ਟ੍ਰੈਫਿਕ ਡਾਇਵਰਟ ਰਹੇਗੀ। ਇਸ ਦੌਰਾਨ ਸੈਕਟਰ 44/45 ਲਾਈਟ ਪੁਆਇੰਟ ਵੀ ਪ੍ਰਭਾਵਿਤ ਰਹੇਗਾ।

ਇਸੇ ਤਰ੍ਹਾਂ ਸੈਕਟਰ 43/44/51/52 ਚੌਂਕ (ਆਈਐੱਸਬੀਟੀ ਚੌਂਕ) ਤੋਂ ਸੈਕਟਰ 44/45–50/51 ਚੌਂਕ (ਗਊਸ਼ਾਲਾ ਚੌਂਕ) ਅਤੇ ਅੱਗੇ ਸੈਕਟਰ 45–46/49/50 ਚੌਂਕ ਵੱਲ ਵਿਕਾਸ ਮਾਰਗ 'ਤੇ ਵੀ ਟ੍ਰੈਫਿਕ ਪਾਬੰਦੀਆਂ ਲਾਗੂ ਰਹਿਣਗੀਆਂ। ਸੈਕਟਰ 43/44 ਲਾਈਟ ਪੁਆਇੰਟ ਅਤੇ ਸੈਕਟਰ 45/46 ਲਾਈਟ ਪੁਆਇੰਟ ਵੀ ਇਸ ਦਾਇਰੇ ਵਿੱਚ ਸ਼ਾਮਲ ਹਨ।

ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਅੰਤਰਰਾਜੀ ਬੱਸਾਂ ਨੂੰ ਵੀ ਆਈਐੱਸਬੀਟੀ ਸੈਕਟਰ-43 ਤੱਕ ਪਹੁੰਚਣ ਲਈ ਬਦਲਵੇਂ ਰੂਟ ਵਰਤਣ ਦੀ ਸਲਾਹ ਦਿੱਤੀ ਹੈ, ਤਾਂ ਜੋ ਟ੍ਰੈਫਿਕ ਜਾਮ ਦੀ ਸਥਿਤੀ ਤੋਂ ਬਚਿਆ ਜਾ ਸਕੇ।

ਟ੍ਰੈਫਿਕ ਪੁਲਿਸ ਨੇ ਆਮ ਲੋਕਾਂ ਨੂੰ ਵੀ ਬਦਲਵੇਂ ਰਸਤੇ ਅਪਣਾਉਣ ਅਤੇ ਟ੍ਰੈਫਿਕ ਸਬੰਧੀ ਤਾਜ਼ਾ ਜਾਣਕਾਰੀ ਲਈ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ। ਨਾਲ ਹੀ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਅਸੁਵਿਧਾ ਲਈ ਖੇਦ ਵੀ ਪ੍ਰਗਟਾਇਆ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande