ਨਵਾਂਸ਼ਹਿਰ : ਨੋਟੀਫਾਈਡ ਏਰੀਆ ’ਚ ਬਿਨਾਂ ਮਨਜ਼ੂਰੀ ਟਿਊਬਵੈੱਲ ਤੇ ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ
ਨਵਾਂਸ਼ਹਿਰ, 03 ਜੁਲਾਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ/ਸਬਮਰਸੀਬਲ ਪੰ
ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ


ਨਵਾਂਸ਼ਹਿਰ, 03 ਜੁਲਾਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿਚੋਂ ਟਿਊਬਵੈੱਲ/ਸਬਮਰਸੀਬਲ ਲਗਾਉਣਾ ਹੈ, ਤਾਂ ਉਹ ਐਨ. ਓ. ਸੀ. ਲਈ ਉਨ੍ਹਾਂ ਦੇ ਦਫ਼ਤਰ ਵਿਚ ਅਪਲਾਈ ਕਰ ਕੇ ਮਨਜ਼ੂਰੀ ਪ੍ਰਾਪਤ ਕਰੇਗਾ। ਅਣ-ਅਧਿਕਾਰਤ ਟਿਊਬਵੈੱਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜ਼ਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ।ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜ਼ਿੰਮੇਵਾਰ ਹੋਣਗੇ। ਇਹ ਹੁਕਮ 5 ਜੁਲਾਈ ਤੋਂ 9 ਸਤੰਬਰ 2026 ਤੱਕ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande