ਮਾਨ ਸਰਕਾਰ ਨੇ ਆਖਰੀ ਚੋਣ ਵਾਅਦਾ ਵੀ ਪੂਰਾ ਕੀਤਾ, ਔਰਤਾਂ ਦੇ ਖਾਤਿਆਂ ਵਿਚ ਆਈ ਸਤਿਕਾਰ ਯੋਜਨਾ ਦੀ ਰਾਸ਼ੀ : ਮੀਤ ਹੇਅਰ
ਬਰਨਾਲਾ, 03 ਜੁਲਾਈ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਆਖਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਤਿੰਨ ਮਹੀਨਿਆਂ ਦੀ ਰਾਸ਼ੀ ਔਰਤਾਂ ਦੇ ਬੈਂਕ ਖਾਤਿਆਂ ਵਿਚ ਆ ਗਈ ਹੈ। ਉਕਤ ਪ੍ਰਗਟਾ
ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ


ਬਰਨਾਲਾ, 03 ਜੁਲਾਈ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਆਖਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਤਿੰਨ ਮਹੀਨਿਆਂ ਦੀ ਰਾਸ਼ੀ ਔਰਤਾਂ ਦੇ ਬੈਂਕ ਖਾਤਿਆਂ ਵਿਚ ਆ ਗਈ ਹੈ। ਉਕਤ ਪ੍ਰਗਟਾਵਾ ਕਰਦਿਆਂ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਗਈ ਹੈ ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ।ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਹਰ ਔਰਤ ਨੂੰ 1,000 ਪ੍ਰਤੀ ਮਹੀਨਾ ‘ਸਤਿਕਾਰ ਰਾਸ਼ੀ’ ਸ਼ੁਰੂ ਕੀਤੀ ਗਈ ਹੈ, ਜਦੋਂਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਯੋਜਨਾ ਦੇ ਲਾਗੂ ਹੋਣ ਨਾਲ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀ ਇਕੱਠੀ ਰਾਸ਼ੀ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਇਸ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਸਵਾ ਲੱਖ ਦੇ ਕਰੀਬ ਔਰਤਾਂ ਰਜਿਸਟਰ ਹੋ ਚੁੱਕੀਆਂ ਹਨ ਅਤੇ ਅੱਗੇ ਵੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਰਹੇਗੀ ਅਤੇ ਹਰ ਰਜਿਸਟਰਡ ਔਰਤ ਨੂੰ ਇਹ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਮਕਸਦ ਲਈ 9,300 ਕਰੋੜ ਰੁਪਏ ਰੱਖੇ ਹਨ। ਔਰਤਾਂ ਵਿਚ ਇਸ ਸਕੀਮ ਦੇ ਲਾਗੂ ਹੋਣ ਨਾਲ ਖ਼ੁਸ਼ੀ ਦੀ ਲਹਿਰ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande