ਮਜੀਠੀਆ ਕੇਸ ਵਿੱਚ ਅੰਮ੍ਰਿਤਸਰ ਕਰੋਟ ਚ ਫੈਸਲਾ ਰਾਖਵਾਂ, ਅਦਾਲਤ ਵਿੱਚ ਦੋਹਾਂ ਪੱਖਾਂ ਦੀਆਂ ਦਲੀਲਾਂ ਪੂਰੀਆਂ
ਚੰਡੀਗੜ੍ਹ, 03 ਜੁਲਾਈ (ਹਿੰ.ਸ.)| ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਐਫਆਈਆਰ ਨੰਬਰ 91 ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਸੁਣਵਾਈ ਪੂਰੀ ਹੋ ਗਈ। ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ


ਚੰਡੀਗੜ੍ਹ, 03 ਜੁਲਾਈ (ਹਿੰ.ਸ.)| ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਐਫਆਈਆਰ ਨੰਬਰ 91 ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਸੁਣਵਾਈ ਪੂਰੀ ਹੋ ਗਈ। ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।ਮਜੀਠੀਆ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ ਨੇ ਦਲੀਲ ਦਿੱਤੀ ਕਿ ਇਹ ਐਫਆਈਆਰਪੂਰੀ ਤਰ੍ਹਾਂ ਰਾਜਨੀਤਿਕ ਮਕਸਦਾਂ ਨਾਲ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਵਕੀਲ ਕਲੇਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਨਾਮਜ਼ਦ ਕਰਨਾ ਕਾਨੂੰਨੀ ਤੌਰ ‘ਤੇ ਠੀਕ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਇਸੇ ਕੇਸ ਨਾਲ ਜੁੜੇ ਜੋਬਨਜੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪਹਿਲਾਂ ਹੀ ਗੈਰਕਾਨੂੰਨੀ ਹਿਰਾਸਤ ਦੇ ਆਧਾਰ ‘ਤੇ ਰਿਹਾਅ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੇ ਅਨੁਸਾਰ, ਜੇਕਰ ਕਿਸੇ ਵਿਅਕਤੀ ਨੂੰ ਗੈਰਕਾਨੂੰਨੀ ਤਰੀਕੇ ਨਾਲ ਹਿਰਾਸਤ ਵਿੱਚ ਰੱਖਿਆ ਗਿਆ ਹੋਵੇ ਤਾਂ ਉਸ ਦੇ ਹੱਕ ਵਿੱਚ ਆਵਾਜ਼ ਉਠਾਉਣਾ ਜਾਂ ਪਰਿਵਾਰ ਦਾ ਸਾਥ ਦੇਣਾ ਕਿਸੇ ਵੀ ਜਨ-ਨੁਮਾਇੰਦੇ ਦਾ ਹੱਕ ਅਤੇ ਫਰਜ਼ ਹੈ।ਬਚਾਵ ਪੱਖ ਨੇ ਇਹ ਵੀ ਦੋਸ਼ ਲਗਾਇਆ ਕਿ ਸੰਬੰਧਿਤ ਥਾਣਾ ਮੁਖੀ ਨੇ ਜੋਬਨਜੀਤ ਨੂੰ ਲਾਕਅਪ ਵਿੱਚ ਰੱਖਣ ਦੀ ਬਜਾਏ ਆਪਣੇ ਨਿੱਜੀ ਕਮਰੇ ਵਿੱਚ ਰੱਖਿਆ, ਜੋ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਐਫਆਈਆਰ ਵਿੱਚ ਕੁਝ ਚੁਣੇ ਹੋਏ ਅਕਾਲੀ ਕੌਂਸਲਰਾਂ ਨੂੰ ਵੀ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਵੰਚਿਤ ਕੀਤਾ ਜਾ ਸਕੇ। ਵਕੀਲ ਕਲੇਰ ਮੁਤਾਬਕ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਪੱਖ ਤੋਂ ਕੁਝ ਮਹੱਤਵਪੂਰਨ ਸਵਾਲ ਕੀਤੇ, ਜਿਨ੍ਹਾਂ ਦੇ ਸੰਤੋਸ਼ਜਨਕ ਜਵਾਬ ਨਹੀਂ ਮਿਲ ਸਕੇ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਦੇ ਦਾਅਵੇ ਸਹੀ ਹਨ ਤਾਂ ਸੰਬੰਧਿਤ ਸੀਸੀਟੀਵੀ ਫੁਟੇਜ ਅਦਾਲਤ ਵਿੱਚ ਪੇਸ਼ ਕੀਤੀ ਜਾਣੀ ਚਾਹੀਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande