ਏਡੀਐਮ ਨੇ ਮੋਹਾਲੀ ਦੇ ਕਿਰਪਾ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਕੀਤਾ ਰੱਦ
ਮੋਹਾਲੀ, 30 ਜੁਲਾਈ (ਹਿੰ.ਸ.)| ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ਏਡੀਐਮ) ਗੀਤਿਕਾ ਸਿੰਘ ਨੇ ਮੋਹਾਲੀ ਸਥਿਤ ਕਿਰਪਾ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਏਡੀਐਮ ਨੇ ਦੱਸਿਆ ਕਿ ਐ
ਏਡੀਐਮ ਨੇ ਮੋਹਾਲੀ ਦੇ ਕਿਰਪਾ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਕੀਤਾ ਰੱਦ


ਮੋਹਾਲੀ, 30 ਜੁਲਾਈ (ਹਿੰ.ਸ.)| ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ਏਡੀਐਮ) ਗੀਤਿਕਾ ਸਿੰਘ ਨੇ ਮੋਹਾਲੀ ਸਥਿਤ ਕਿਰਪਾ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਏਡੀਐਮ ਨੇ ਦੱਸਿਆ ਕਿ ਐਸਸੀਐਫ ਨੰਬਰ 40, ਦੂਜੀ ਮੰਜ਼ਿਲ, ਫੇਜ਼-3ਬੀ2, ਮੋਹਾਲੀ ਸਥਿਤ ਕਿਰਪਾ ਇੰਮੀਗ੍ਰੇਸ਼ਨ ਦੇ ਮਾਲਕ ਹਰਕਿਰਨ ਸਿੰਘ ਨੂੰ 18 ਅਪ੍ਰੈਲ 2022 ਨੂੰ ਟਰੈਵਲ ਏਜੰਸੀ ਅਤੇ ਕੰਸਲਟੈਂਸੀ ਲਈ ਲਾਇਸੰਸ ਨੰਬਰ 488/ਆਈਸੀ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 17 ਅਪ੍ਰੈਲ 2027 ਤੱਕ ਸੀ।

ਉਨ੍ਹਾਂ ਦੱਸਿਆ ਕਿ ਫਰਮ ਦੇ ਮਾਲਕ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਦਰਖ਼ਾਸਤ ਵਿੱਚ ਜਾਣਕਾਰੀ ਦਿੱਤੀ ਸੀ ਕਿ ਫਰਮ ਕਾਫ਼ੀ ਸਮਾਂ ਪਹਿਲਾਂ ਆਪਣਾ ਦਫ਼ਤਰ ਖਾਲੀ ਕਰਕੇ ਕਾਰੋਬਾਰ ਬੰਦ ਕਰ ਚੁੱਕੀ ਹੈ ਅਤੇ ਇਮਾਰਤ ਕਿਸੇ ਹੋਰ ਨੂੰ ਕਿਰਾਏ 'ਤੇ ਦੇ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਫਰਮ ਦਾ ਲਾਇਸੰਸ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

ਪ੍ਰਸ਼ਾਸਨ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਨੁਸਾਰ ਫਰਮ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ। ਨਾਲ ਹੀ ਫਰਮ ਦੀਆਂ ਗਤੀਵਿਧੀਆਂ, ਸੈਮੀਨਾਰਾਂ, ਇਸ਼ਤਿਹਾਰਾਂ ਅਤੇ ਮਹੀਨਾਵਾਰ ਰਿਪੋਰਟਾਂ ਸਬੰਧੀ ਵੇਰਵਾ ਵੀ ਮੰਗਿਆ ਗਿਆ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਫਰਮ ਵੱਲੋਂ ਕੋਈ ਜਵਾਬ ਜਾਂ ਸਪੱਸ਼ਟੀਕਰਨ ਪੇਸ਼ ਨਹੀਂ ਕੀਤਾ ਗਿਆ।

ਇਸ ਤੋਂ ਬਾਅਦ ਏਡੀਐਮ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੀ ਧਾਰਾ 6(1)(ਈ) ਤਹਿਤ ਲਾਇਸੰਸ ਨੰਬਰ 488/ਆਈਸੀ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਭਵਿੱਖ ਵਿੱਚ ਫਰਮ ਜਾਂ ਇਸ ਦੇ ਮਾਲਕ ਖ਼ਿਲਾਫ਼ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਐਕਟ ਅਤੇ ਨਿਯਮਾਂ ਅਨੁਸਾਰ ਉਸ ਦੀ ਪੂਰੀ ਜ਼ਿੰਮੇਵਾਰੀ ਫਰਮ ਅਤੇ ਇਸ ਦੇ ਮਾਲਕ ਦੀ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande