
ਬਟਾਲਾ, 30 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਮਨਜੀਤ ਸਿੰਘ ਬੁਮਰਾਹ ਨੇ ਦੱਸਿਆ ਕਿ ਦੇਸਰਾਜ ਵਾਲੀ ਗਲੀ ਵਾਰਡ ਨੰਬਰ 4 ਵਿੱਚ ਚੱਲ ਵਿਕਾਸ ਕੰਮ ਚੱਲ ਰਿਹਾ ਹੈ ਅਤੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 4 ਦੀ ਦੇਸਰਾਜ ਵਾਲੀ ਗਲੀ ਵਿੱਚ ਵਿਕਾਸ ਕਾਰਜ ਜਾਰੀ ਹਨ, ਜਿਸ ਨਾਲ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਦੇ ਹਰ ਹਿੱਸੇ ਵਿੱਚ ਵਿਕਾਸ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ।
ਮਨਜੀਤ ਸਿੰਘ ਬੁਮਰਾਹ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਬਟਾਲਾ ਵਿੱਚ ਕਈ ਅਹਿਮ ਵਿਕਾਸ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ ਅਤੇ ਹੋਰ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਟਰੈਫਿਕ ਦੀ ਸਮੱਸਿਆ ਨੂੰ ਘਟਾਉਣ ਲਈ ਸੜਕਾਂ ਨੂੰ ਚੌੜਾ ਕੀਤਾ ਗਿਆ ਹੈ, ਸੜਕਾਂ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਭੇ ਹਟਾਏ ਗਏ ਹਨ ਅਤੇ ਟਰੈਫਿਕ ਲਾਈਟਾਂ ਲਗਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੁੰਦਰ ਪਾਰਕਾਂ ਦੀ ਉਸਾਰੀ, ਚੌਂਕਾਂ ਦਾ ਵਿਸਥਾਰ, ਸੀਸੀਟੀਵੀ ਕੈਮਰਿਆਂ ਦੀ ਸਥਾਪਨਾ, ਮੁਹੱਲਾ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਦੀ ਸਹੂਲਤ, ਇੱਕੋ ਥਾਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ, ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਅਤੇ ਬਟਾਲਾ ਕਲੱਬ ਨੂੰ ਨਵੀਂ ਦਿੱਖ ਦੇਣ ਵਰਗੇ ਕਈ ਵਿਕਾਸ ਕਾਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH