ਫਸਲੀ ਮਸ਼ੀਨਾਂ 'ਤੇ ਸਬਸਿਡੀ ਲਈ 3 ਅਗਸਤ ਤੱਕ ਕਰੋ ਆਨਲਾਈਨ ਅਰਜ਼ੀ: ਡਾ. ਸ਼ਾਹਬਾਜ਼ ਸਿੰਘ ਚੀਮਾ
ਬਟਾਲਾ, 30 ਜੁਲਾਈ (ਹਿੰ.ਸ.)| ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ''ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਹੈ। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਦੱਸਿਆ ਕ
ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ


ਬਟਾਲਾ, 30 ਜੁਲਾਈ (ਹਿੰ.ਸ.)| ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਹੈ। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 3 ਅਗਸਤ 2026 ਸ਼ਾਮ 5 ਵਜੇ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਨਿੱਜੀ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ (ਸੀਐਚਸੀ) ਅਤੇ ਪੈਡੀ ਸਪਲਾਈ ਚੇਨ ਸੈਂਟਰ (ਪੀਐੱਸਸੀ) ਸਥਾਪਤ ਕਰਨ ਲਈ ਸਿਰਫ਼ ਸੋਸਾਇਟੀਆਂ ਨੂੰ ਹੀ ਸਬਸਿਡੀ ਦਾ ਲਾਭ ਮਿਲੇਗਾ।ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸਐਮਐਸ, ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਚਰ, ਉਲਟਾਵਾਂ ਪਲਾਓ ਅਤੇ ਮਲਟੀ ਕਰਾਪ ਸੁਪਰ ਸੀਡਰ ਸਮੇਤ ਕਈ ਆਧੁਨਿਕ ਖੇਤੀ ਮਸ਼ੀਨਾਂ 'ਤੇ ਸਬਸਿਡੀ ਉਪਲਬਧ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਜਾਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਵਿਗਿਆਨਕ ਢੰਗ ਨਾਲ ਇਸ ਦਾ ਪ੍ਰਬੰਧਨ ਕਰਨ। ਇਸ ਨਾਲ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਲਾਹੇਵੰਦ ਜੀਵ-ਜੰਤੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇਗੀ।ਉਨ੍ਹਾਂ ਇਹ ਵੀ ਕਿਹਾ ਕਿ ਆਨਲਾਈਨ ਅਰਜ਼ੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ 'ਤੇ ਕਿਸਾਨ ਆਪਣੇ ਸਬੰਧਤ ਬਲਾਕ ਦੇ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande