
ਪਟਿਆਲਾ, 30 ਜੁਲਾਈ (ਹਿੰ.ਸ.)| ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਚੱਲ ਰਹੇ ਨਵ-ਨਿਰਮਾਣ ਅਤੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੰਦਿਰ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਆਪਸੀ ਪਿਆਰ, ਭਾਈਚਾਰੇ ਅਤੇ ਧਾਰਮਿਕ ਸਥਾਨ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਅਰਦਾਸ ਕੀਤੀ ਕਿ ਮਾਤਾ ਰਾਣੀ ਦੀ ਕਿਰਪਾ ਸਦਕਾ ਪੰਜਾਬ ਵਿੱਚ ਹਮੇਸ਼ਾ ਅਮਨ, ਸ਼ਾਂਤੀ, ਆਪਸੀ ਭਾਈਚਾਰਾ ਅਤੇ ਖੁਸ਼ਹਾਲੀ ਬਣੀ ਰਹੇ ਅਤੇ ਸੂਬਾ ਤਰੱਕੀ ਅਤੇ ਵਿਕਾਸ ਦੇ ਰਾਹ 'ਤੇ ਨਿਰੰਤਰ ਅੱਗੇ ਵਧਦਾ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH