
ਚੰਡੀਗੜ੍ਹ, 30 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਹੋਣ ਵਾਲੇ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸਮਾਗਮਾਂ ਲਈ ਮੰਤਰੀਆਂ ਅਤੇ ਵਿਧਾਨ ਸਭਾ ਦੇ ਅਹੁਦੇਦਾਰਾਂ ਦੀਆਂ ਡਿਊਟੀਆਂ ਜਾਰੀ ਕਰ ਦਿੱਤੀਆਂ ਹਨ। ਇਸ ਵਾਰ ਰਾਜ ਪੱਧਰੀ ਸਮਾਗਮ ਫਿਰੋਜ਼ਪੁਰ ਵਿੱਚ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਡ ਦੀ ਸਲਾਮੀ ਲੈਣਗੇ।ਸਰਕਾਰ ਵੱਲੋਂ ਜਾਰੀ ਸੂਚਨਾ ਅਨੁਸਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲੁਧਿਆਣਾ ਵਿੱਚ ਤਿਰੰਗਾ ਲਹਿਰਾਉਣਗੇ। ਇਸ ਤੋਂ ਇਲਾਵਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਰੂਪਨਗਰ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਤਰਨਤਾਰਨ, ਅਮਨ ਅਰੋੜਾ ਅੰਮ੍ਰਿਤਸਰ, ਡਾ. ਬਲਜੀਤ ਕੌਰ ਗੁਰਦਾਸਪੁਰ, ਡਾ. ਬਲਬੀਰ ਸਿੰਘ ਮਲੇਰਕੋਟਲਾ, ਲਾਲ ਚੰਦ ਕਟਾਰੂਚੱਕ ਫਾਜ਼ਿਲਕਾ, ਹਰਜੋਤ ਸਿੰਘ ਬੈਂਸ ਸ਼ਹੀਦ ਭਗਤ ਸਿੰਘ ਨਗਰ, ਹਰਭਜਨ ਸਿੰਘ ਈਟੀਓ ਮੋਹਾਲੀ, ਗੁਰਮੀਤ ਸਿੰਘ ਖੁੱਡੀਆਂ ਪਟਿਆਲਾ, ਡਾ. ਰਵਜੋਤ ਸਿੰਘ ਹੁਸ਼ਿਆਰਪੁਰ, ਬਰਿੰਦਰ ਕੁਮਾਰ ਗੋਇਲ ਬਰਨਾਲਾ, ਹਰਦੀਪ ਸਿੰਘ ਬਠਿੰਡਾ, ਤਰੁਣਪ੍ਰੀਤ ਸਿੰਘ ਸੌਂਦ ਸੰਗਰੂਰ ਅਤੇ ਮੋਹਿੰਦਰ ਭਗਤ ਜਲੰਧਰ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ।ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਜ਼ਿਲ੍ਹਿਆਂ ਦੇ ਨਾਮ ਇਸ ਸੂਚੀ ਵਿੱਚ ਸ਼ਾਮਲ ਨਹੀਂ ਹਨ, ਉੱਥੇ ਆਜ਼ਾਦੀ ਦਿਵਸ ਸਮਾਗਮਾਂ ਦੌਰਾਨ ਡਿਵੀਜ਼ਨਲ ਕਮਿਸ਼ਨਰ ਜਾਂ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH