ਦਸੂਹਾ ਪੁਲਿਸ ਨੇ ਕਤਲ ਤੇ ਡਕੈਤੀ ਦੇ ਮਾਮਲਿਆਂ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ; ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਬਰਾਮਦ
ਹੁਸ਼ਿਆਰਪੁਰ, 30 ਜੁਲਾਈ (ਹਿੰ.ਸ.)| ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਦਸੂਹਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਗਸ਼ਤ ਦੌਰਾਨ ਪੁਲਿਸ ਨੇ ਦੋ ਅਜਿਹੇ ਸ਼ਾਤਿਰ ਅਤੇ ਪੇਸ਼ੇਵਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਕਤਲ, ਡਕੈਤੀ ਅਤੇ ਆਰਮਜ਼ ਐਕਟ ਸਮੇ
ਪੁਲਿਸ ਹਿਰਾਸਤ ’ਚ ਮੁਲਜ਼ਮ।


ਹੁਸ਼ਿਆਰਪੁਰ, 30 ਜੁਲਾਈ (ਹਿੰ.ਸ.)| ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਦਸੂਹਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਗਸ਼ਤ ਦੌਰਾਨ ਪੁਲਿਸ ਨੇ ਦੋ ਅਜਿਹੇ ਸ਼ਾਤਿਰ ਅਤੇ ਪੇਸ਼ੇਵਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਕਤਲ, ਡਕੈਤੀ ਅਤੇ ਆਰਮਜ਼ ਐਕਟ ਸਮੇਤ ਇੱਕ ਦਰਜਨ ਤੋਂ ਵੱਧ ਸੰਗੀਨ ਮਾਮਲੇ ਦਰਜ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨਸ਼ੀਲੀਆਂ ਗੋਲੀਆਂ, 5 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈ।

ਥਾਣਾ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਏਐਸਆਈ ਰਾਕੇਸ਼ ਕੁਮਾਰ ਆਪਣੀ ਪੁਲਿਸ ਟੀਮ ਨਾਲ ਇਲਾਕੇ ਵਿੱਚ ਰੁਟੀਨ ਗਸ਼ਤ 'ਤੇ ਸਨ। ਇਸ ਦੌਰਾਨ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮੱਖਣਪ੍ਰੀਤ ਸਿੰਘ, ਵਾਸੀ ਬੁਡਲਾਡਾ, ਥਾਣਾ ਭੈਣੀ ਮੀਆਂ ਖਾਂ (ਜ਼ਿਲ੍ਹਾ ਗੁਰਦਾਸਪੁਰ), ਅਤੇ ਲੱਭਾ ਸਿੰਘ, ਵਾਸੀ ਪਿੰਡ ਮੌਜਪੁਰ (ਜ਼ਿਲ੍ਹਾ ਗੁਰਦਾਸਪੁਰ), ਵਜੋਂ ਹੋਈ ਹੈ।

ਪੁਲਿਸ ਵੱਲੋਂ ਕੀਤੀ ਤਲਾਸ਼ੀ ਦੌਰਾਨ ਮੱਖਣਪ੍ਰੀਤ ਸਿੰਘ ਦੇ ਕਬਜ਼ੇ ਵਿੱਚੋਂ 83 ਨਸ਼ੀਲੀਆਂ ਗੋਲੀਆਂ ਅਤੇ ਲੱਭਾ ਸਿੰਘ ਕੋਲੋਂ 55 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਤਰ੍ਹਾਂ ਦੋਵਾਂ ਕੋਲੋਂ ਕੁੱਲ 138 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਨਸ਼ਾ ਤਸਕਰੀ ਵਿੱਚ ਵਰਤੀ ਜਾ ਰਹੀ ਕਾਰ ਵੀ ਜ਼ਬਤ ਕਰ ਲਈ ਗਈ ਹੈ। ਦਸੂਹਾ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਲਿੰਕਾਂ ਦਾ ਵੀ ਪਤਾ ਲਗਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande