ਡਿਪਟੀ ਕਮਿਸ਼ਨਰ ਮੋਹਾਲੀ ਨੇ ਵਿਸ਼ੇਸ਼ ਸੁਧਾਈ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ 'ਤੇ ਚੋਣ ਅਮਲੇ ਨੂੰ ਦਿੱਤੀ ਵਧਾਈ
ਮੋਹਾਲੀ, 30 ਜੁਲਾਈ (ਹਿੰ.ਸ.)| ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰੀਵਿਜ਼ਨ)-2026 ਤਹਿਤ 3 ਅਗਸਤ, 2026 ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰਨ ''ਤੇ ਜ਼ਿਲ੍ਹੇ ਦੇ
ਡਿਪਟੀ ਕਮਿਸ਼ਨਰ ਮੋਹਾਲੀ ਨੇ ਵਿਸ਼ੇਸ਼ ਸੁਧਾਈ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ 'ਤੇ ਚੋਣ ਅਮਲੇ ਨੂੰ ਦਿੱਤੀ ਵਧਾਈ


ਮੋਹਾਲੀ, 30 ਜੁਲਾਈ (ਹਿੰ.ਸ.)| ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰੀਵਿਜ਼ਨ)-2026 ਤਹਿਤ 3 ਅਗਸਤ, 2026 ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰਨ 'ਤੇ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.), ਸੁਪਰਵਾਈਜ਼ਰਾਂ, ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.), ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੀਤਿਕਾ ਸਿੰਘ ਅਤੇ ਸਮੁੱਚੇ ਚੋਣ ਅਮਲੇ ਨੂੰ ਵਧਾਈ ਦਿੱਤੀ ਹੈ।

ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਸਮਰਪਿਤ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਰਧਾਰਿਤ ਸਮੇਂ ਤੋਂ ਪਹਿਲਾਂ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਹੋਣਾ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਭਾਵਨਾ, ਤਾਲਮੇਲ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਸਮੁੱਚੀ ਟੀਮ ਵੱਲੋਂ ਇਹ ਕਾਰਜ ਸੁਚਾਰੂ ਅਤੇ ਕੁਸ਼ਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼ਲਾਘਾ ਕੀਤੀ।

ਮਿੱਤਲ ਨੇ ਦੱਸਿਆ ਕਿ ਖਰੜਾ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ ਗੈਰ-ਹਾਜ਼ਰ, ਤਬਦੀਲ ਹੋਏ, ਮ੍ਰਿਤਕ ਅਤੇ ਡੁਪਲੀਕੇਟ (ਏ.ਐੱਸ.ਡੀ.ਡੀ.) ਸ਼੍ਰੇਣੀਆਂ ਨਾਲ ਸਬੰਧਤ ਵੋਟਰਾਂ ਸਬੰਧੀ ਨੋਟਿਸ ਜਾਰੀ ਕੀਤੇ ਜਾਣਗੇ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ, 2026 ਤੱਕ ਰਹੇਗੀ, ਜਦਕਿ ਨੋਟਿਸਾਂ ਅਤੇ ਦਾਅਵਿਆਂ-ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ, 2026 ਤੱਕ ਮੁਕੰਮਲ ਕਰ ਲਈ ਜਾਵੇਗੀ। ਅੰਤਿਮ ਤੇ ਫਾਈਨਲ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਐਲ.ਓਜ਼, ਸੁਪਰਵਾਈਜ਼ਰਾਂ, ਈ.ਆਰ.ਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੁਧਾਈ ਪ੍ਰਕਿਰਿਆ ਦੇ ਬਾਕੀ ਪੜਾਵਾਂ ਦੌਰਾਨ ਵੀ ਇਸੇ ਤਰ੍ਹਾਂ ਦੀ ਸਮਰਪਣ ਭਾਵਨਾ, ਸੁਚੇਤਤਾ ਅਤੇ ਲਗਨ ਨਾਲ ਕੰਮ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਦਾਅਵੇ ਅਤੇ ਇਤਰਾਜ਼ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਸਾਵਧਾਨੀ ਅਤੇ ਪਾਰਦਰਸ਼ਤਾ ਨਾਲ ਕੀਤਾ ਜਾਵੇ ਤਾਂ ਜੋ ਵੋਟਰ ਸੂਚੀਆਂ ਸਹੀ, ਪਾਰਦਰਸ਼ੀ ਅਤੇ ਗਲਤੀ-ਰਹਿਤ ਬਣਾਈਆਂ ਜਾ ਸਕਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande