ਪੰਜਾਬ ਕਾਂਗਰਸ ਵਿੱਚ ਧੜੇਬੰਦੀ ਤੇਜ਼, ਸ਼ੇਰ ਸਿੰਘ ਘੁਬਾਇਆ ਨੇ ਰਾਜਾ ਵੜਿੰਗ ਤੋਂ ਮੰਗਿਆ ਅਸਤੀਫ਼ਾ
ਚੰਡੀਗੜ੍ਹ, 30 ਜੁਲਾਈ (ਹਿੰ.ਸ.)| ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕਰੀਬ ਸੱਤ ਮਹੀਨੇ ਪਹਿਲਾਂ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ''ਤੇ ਨਿਸ਼ਾਨਾ ਸਾਧਦਿਆਂ ਕਿ
ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ


ਚੰਡੀਗੜ੍ਹ, 30 ਜੁਲਾਈ (ਹਿੰ.ਸ.)| ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕਰੀਬ ਸੱਤ ਮਹੀਨੇ ਪਹਿਲਾਂ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਪਾਰਟੀ ਨੂੰ ਸਹੀ ਦਿਸ਼ਾ ਵਿੱਚ ਨਹੀਂ ਲੈ ਜਾ ਰਹੇ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਘੁਬਾਇਆ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਨਵੇਂ ਚਿਹਰਿਆਂ ਨੂੰ ਟਿਕਟਾਂ ਦੇਣ ਵਾਲੇ ਬਿਆਨ ਕਾਰਨ ਪਾਰਟੀ ਵਰਕਰਾਂ ਵਿੱਚ ਨਾਰਾਜ਼ਗੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਵੀ ਵਿਅਕਤੀ ਤੋਂ ਵੱਡੀ ਹੈ ਅਤੇ ਵਿਰੋਧੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਲੋੜੀਂਦਾ ਹਮਲਾਵਰ ਰੁਖ ਵੀ ਨਹੀਂ ਅਪਣਾਇਆ ਗਿਆ।

ਇਸ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਾਂਗਰਸੀ ਆਗੂ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਜੇ ਘੁਬਾਇਆ ਨਾਰਾਜ਼ ਹਨ ਤਾਂ ਉਹ ਖੁਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਤੋਂ ਅਸਤੀਫ਼ਾ ਮੰਗਣਾ ਪਾਰਟੀ ਅਨੁਸ਼ਾਸਨ ਦੇ ਖ਼ਿਲਾਫ਼ ਹੈ।

ਇਸੇ ਦੌਰਾਨ ਕਾਂਗਰਸ ਨਾਲ ਜੁੜੇ ਸੂਤਰਾਂ ਮੁਤਾਬਕ, ਇਸ ਵਿਵਾਦ ਨੂੰ ਲੈ ਕੇ ਦਿੱਲੀ ਵਿੱਚ ਇੱਕ ਗੁਪਤ ਮੀਟਿੰਗ ਵੀ ਹੋਈ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹੋਏ। ਸੂਤਰਾਂ ਅਨੁਸਾਰ ਇਹ ਮੀਟਿੰਗ ਪਾਰਟੀ ਅੰਦਰਲੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਤਹਿਤ ਕਰਵਾਈ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande