ਗੋਰਾਇਆ ਨੇੜੇ ਟਰੱਕ ਦੀ ਟੱਕਰ ਨਾਲ ਐਕਟਿਵਾ ਸਵਾਰ ਬੱਚੀ ਦੀ ਮੌਤ, ਮਾਂ ਗੰਭੀਰ ਜ਼ਖ਼ਮੀ
ਜਲੰਧਰ, 30 ਜੁਲਾਈ (ਹਿੰ.ਸ.)| ਜਲੰਧਰ ਜ਼ਿਲ੍ਹੇ ਦੇ ਗੋਰਾਇਆ ਨੇੜੇ ਸੜਕ ਹਾਦਸੇ ਵਿੱਚ ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਐਕਟਿਵਾ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਐਕਟਿਵਾ ''ਤੇ ਸਵਾਰ ਇੱਕ ਨਾਬਾਲਗ ਬੱਚੀ ਦੀ ਮੌਕੇ ''ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਰੂਪ ਵਿੱਚ ਜ
ਮ੍ਰਿਤਕਾ ਨਿਤਾਸ਼ਾ ਦੀ ਲਾਸ਼ ਕੋਲ ਵਿਰਲਾਪ ਕਰਦੀ ਹੋਈ ਮਾਂ।


ਜਲੰਧਰ, 30 ਜੁਲਾਈ (ਹਿੰ.ਸ.)| ਜਲੰਧਰ ਜ਼ਿਲ੍ਹੇ ਦੇ ਗੋਰਾਇਆ ਨੇੜੇ ਸੜਕ ਹਾਦਸੇ ਵਿੱਚ ਤੇਜ਼ ਰਫ਼ਤਾਰ ਟਰੱਕ ਨੇ ਪਿੱਛੇ ਤੋਂ ਐਕਟਿਵਾ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਐਕਟਿਵਾ 'ਤੇ ਸਵਾਰ ਇੱਕ ਨਾਬਾਲਗ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਟਰੱਕ ਅਤੇ ਉਸ ਦੇ ਚਾਲਕ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਰੋਡ ਸੇਫਟੀ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਮਡੀਟੀ ਡਿਵਾਈਸ ਰਾਹੀਂ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਐੱਸਐੱਸਐੱਫ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ, ਜਿੱਥੇ ਟਰੱਕ ਅਤੇ ਐਕਟਿਵਾ ਵਿਚਾਲੇ ਹੋਏ ਭਿਆਨਕ ਹਾਦਸੇ ਦਾ ਮੰਜ਼ਰ ਦੇਖਿਆ ਗਿਆ।

ਜਾਣਕਾਰੀ ਅਨੁਸਾਰ ਵੰਦਨਾ ਪਤਨੀ ਰਾਜੀਵ ਆਪਣੇ ਪੁੱਤਰ ਆਰੁਸ਼ ਅਤੇ ਧੀ ਨਿਤਾਸ਼ਾ ਨਾਲ ਐਕਟਿਵਾ 'ਤੇ ਪਿੰਡ ਪਤਾਰਾ (ਰਾਮਾ ਮੰਡੀ) ਤੋਂ ਲੁਧਿਆਣਾ ਵੱਲ ਜਾ ਰਹੀ ਸੀ। ਜਦੋਂ ਉਹ ਗੋਰਾਇਆ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਐਕਟਿਵਾ ਬੇਕਾਬੂ ਹੋ ਕੇ ਸੜਕ 'ਤੇ ਡਿੱਗ ਪਈ।

ਹਾਦਸੇ ਦੌਰਾਨ ਨਿਤਾਸ਼ਾ ਸੜਕ 'ਤੇ ਡਿੱਗ ਗਈ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵੰਦਨਾ ਵੀ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ।

ਐੱਸਐੱਸਐੱਫ ਦੀ ਟੀਮ ਨੇ ਮੌਕੇ 'ਤੇ ਹੀ ਟਰੱਕ ਅਤੇ ਉਸ ਦੇ ਚਾਲਕ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਮ੍ਰਿਤਕ ਬੱਚੀ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜ ਦਿੱਤਾ ਹੈ। ਪੁਲਿਸ ਨੇ ਦੋਸ਼ੀ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande