ਫਾਜ਼ਿਲਕਾ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼
ਫਾਜ਼ਿਲਕਾ, 30 ਜੁਲਾਈ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਸੂਨ ਸੀਜ਼ਨ ਦੌਰਾਨ ਚਲਾਈ ਜਾ ਰਹੀ ਪਲਾਂਟੇਸ਼ਨ ਡਰਾਈਵ ਤਹਿਤ ਜੁਡੀਸ਼ੀਅਲ ਕੋਰਟ ਕੰਪਲੈਕਸ, ਫਾਜ਼ਿਲਕਾ ਵਿੱਚ ਵਿਸ਼ੇਸ਼ ਰੁੱਖ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਅਤੇ ਸੈਸ਼ਨ ਜੱਜ
ਜੁਡੀਸ਼ੀਅਲ ਕੋਰਟ ਕੰਪਲੈਕਸ ਫਾਜ਼ਿਲਕਾ ਵਿੱਚ ਵਿਸ਼ੇਸ਼ ਰੁੱਖ ਲਗਾਉਂਦੇ ਹੋਏ ਜੱਜ ਤੇ ਹੋਰ।


ਫਾਜ਼ਿਲਕਾ, 30 ਜੁਲਾਈ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਸੂਨ ਸੀਜ਼ਨ ਦੌਰਾਨ ਚਲਾਈ ਜਾ ਰਹੀ ਪਲਾਂਟੇਸ਼ਨ ਡਰਾਈਵ ਤਹਿਤ ਜੁਡੀਸ਼ੀਅਲ ਕੋਰਟ ਕੰਪਲੈਕਸ, ਫਾਜ਼ਿਲਕਾ ਵਿੱਚ ਵਿਸ਼ੇਸ਼ ਰੁੱਖ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਇਸ ਮੌਕੇ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਸਾਰੇ ਜੱਜਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਅਤੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਕੋਰਟ ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ। ਇਹ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ, ਸ਼ੁੱਧ ਹਵਾ ਪ੍ਰਦਾਨ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਵਾਤਾਵਰਣ ਸਿਰਜਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਸਲਾਹ ਲਈ ਟੋਲ-ਫ੍ਰੀ ਨੰਬਰ 15100 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande