ਮੋਗਾ ਪੁਲਿਸ ਨੇ 11 ਮੁਲਜ਼ਮ ਗ੍ਰਿਫ਼ਤਾਰ,ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ
ਮੋਗਾ, 30 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਅਭਿਆਨ ਤਹਿਤ ਮੋਗਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ
ਮੋਗਾ ਪੁਲਿਸ ਨੇ 11 ਮੁਲਜ਼ਮ ਗ੍ਰਿਫ਼ਤਾਰ,ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ


ਮੋਗਾ, 30 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਅਭਿਆਨ ਤਹਿਤ ਮੋਗਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਡੀਐਸਪੀ (ਡੀ) ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈਏ ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਦੀ ਟੀਮ ਗਸ਼ਤ 'ਤੇ ਸੀ। ਇਸ ਦੌਰਾਨ ਦਾਣਾ ਮੰਡੀ, ਕੋਟ ਈਸੇ ਖਾਂ ਨੇੜੇ ਪਿੰਡ ਕੜਾਹੇਵਾਲਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੂੰ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।

ਪੁੱਛਗਿੱਛ ਦੌਰਾਨ ਇਸੇ ਮਾਮਲੇ ਵਿੱਚ ਪਿੰਡ ਕੜਾਹੇਵਾਲਾ ਦੇ ਗਗਨਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਸਿਟੀ ਮੋਗਾ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਹਵਲਦਾਰ ਸੁਰਿੰਦਰ ਪਾਲ ਸਿੰਘ ਦੀ ਟੀਮ ਨੇ ਗਸ਼ਤ ਦੌਰਾਨ ਪਿੰਡ ਦੁੰਨੇਕੇ ਦੇ ਜਗਮੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਪੁਲਿਸ ਚੌਕੀ ਬਲਖੰਡੀ ਦੇ ਇੰਚਾਰਜ ਰਮਨਦੀਪ ਸਿੰਘ ਨੇ ਗਸ਼ਤ ਦੌਰਾਨ ਜਸਵਿੰਦਰ ਸਿੰਘ ਉਰਫ਼ ਗੁੱਲੋ (ਵਾਸੀ ਮਨਾਵਾਂ) ਅਤੇ ਜੋਗਾ ਸਿੰਘ (ਵਾਸੀ ਤਲਵੰਡੀ ਨੌ ਬਹਾਰ) ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇਨ ਅਤੇ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਥਾਣਾ ਬੱਧਨੀ ਕਲਾਂ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਹਵਲਦਾਰ ਸਤਨਾਮ ਸਿੰਘ ਨੇ ਬੁੱਧਵਾਰ ਰਾਤ ਗਸ਼ਤ ਦੌਰਾਨ ਦਵਿੰਦਰ ਸਿੰਘ ਉਰਫ਼ ਟਿੱਡਾ, ਦਿਲਸ਼ਾਨਪ੍ਰੀਤ ਸਿੰਘ ਅਤੇ ਪ੍ਰਦੀਪ ਸਿੰਘ ਉਰਫ਼ ਅਮਲੀ (ਤਿੰਨੇ ਵਾਸੀ ਬੱਧਨੀ ਕਲਾਂ) ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 30 ਗ੍ਰਾਮ ਹੈਰੋਇਨ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਇਸੇ ਕੜੀ ਵਿੱਚ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਮਾਣੂਕੇ ਦੇ ਪ੍ਰਦੀਪ ਸਿੰਘ ਉਰਫ਼ ਮੰਗਲ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਉੱਧਰ, ਥਾਣਾ ਬਾਘਾ ਪੁਰਾਣਾ ਦੇ ਇੰਚਾਰਜ ਜਨਕ ਰਾਜ ਨੇ ਦੱਸਿਆ ਕਿ ਹਵਲਦਾਰ ਹਰਜੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਘੋਲੀਆ ਕਲਾਂ ਦੇ ਜਗਦੀਪ ਸਿੰਘ ਉਰਫ਼ ਘਾਚਾ ਅਤੇ ਮਨਦੀਪ ਸਿੰਘ ਉਰਫ਼ ਮਾਰੂ ਨੂੰ ਗ੍ਰਿਫ਼ਤਾਰ ਕੀਤਾ। ਦੋਵਾਂ ਦੇ ਕਬਜ਼ੇ ਵਿੱਚੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande