ਫਤਿਹਗੜ੍ਹ ਸਾਹਿਬ 'ਚ ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਨੂੰ ਮਾਰੀ ਟੱਕਰ; ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ
ਫਤਿਹਗੜ੍ਹ ਸਾਹਿਬ, 30 ਜੁਲਾਈ (ਹਿੰ.ਸ.)| ਚੰਡੀਗੜ੍ਹ-ਸਰਹਿੰਦ ਮਾਰਗ ''ਤੇ ਪਿੰਡ ਪੀਰ ਜੈਨ ਨੇੜੇ ਬੁੱਧਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਵਿੱਚ ਸਕੂਟੀ ਸਵਾਰ ਦੋ ਨੌਜਵਾਨਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੋਂ ਸਕੂਟੀ ਨੂੰ ਜ਼ੋਰਦਾਰ ਟ
ਫਤਿਹਗੜ੍ਹ ਸਾਹਿਬ 'ਚ ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਨੂੰ ਮਾਰੀ ਟੱਕਰ; ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ


ਫਤਿਹਗੜ੍ਹ ਸਾਹਿਬ, 30 ਜੁਲਾਈ (ਹਿੰ.ਸ.)| ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਪਿੰਡ ਪੀਰ ਜੈਨ ਨੇੜੇ ਬੁੱਧਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਵਿੱਚ ਸਕੂਟੀ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੋਂ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਮ੍ਰਿਤਕਾਂ ਦੀ ਪਛਾਣ ਮਨਦੀਪ ਸਿੰਘ, ਵਾਸੀ ਪਿੰਡ ਕੋਟਲਾ ਬਜਵਾੜਾ, ਅਤੇ 25 ਸਾਲਾ ਪੂਜਾ, ਵਾਸੀ ਪਿੰਡ ਮਾਨੂਪੁਰ, ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਇੱਕ-ਦੂਜੇ ਦੇ ਜਾਣਕਾਰ ਸਨ ਅਤੇ ਹਾਦਸੇ ਸਮੇਂ ਇੱਕੋ ਸਕੂਟੀ 'ਤੇ ਸਵਾਰ ਸਨ।

ਪੁਲਿਸ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸਕੂਟੀ ਸਵਾਰ ਕਈ ਫੁੱਟ ਤੱਕ ਟਰੱਕ ਹੇਠਾਂ ਘਿਸਟਦੇ ਚਲੇ ਗਏ। ਟੱਕਰ ਤੋਂ ਬਾਅਦ ਸਕੂਟੀ ਟਰੱਕ ਹੇਠਾਂ ਫਸ ਗਈ, ਜਿਸ ਕਾਰਨ ਉਸ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਟਰੱਕ ਦੇ ਕੈਬਿਨ ਤੱਕ ਫੈਲ ਗਈ ਅਤੇ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਅਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਅਤੇ ਸਥਾਨਕ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ। ਹਾਦਸੇ ਕਾਰਨ ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ, ਜਿਸ ਨੂੰ ਬਾਅਦ ਵਿੱਚ ਪੁਲਿਸ ਨੇ ਮੁੜ ਸੁਚਾਰੂ ਕਰ ਦਿੱਤਾ।

ਥਾਣਾ ਬਡਾਲੀ ਆਲਾ ਸਿੰਘ ਦੇ ਇੰਚਾਰਜ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਟਰੱਕ ਵੱਲੋਂ ਸਕੂਟੀ ਨੂੰ ਪਿੱਛੋਂ ਟੱਕਰ ਮਾਰਨਾ ਹੀ ਹਾਦਸੇ ਦਾ ਕਾਰਨ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਫ਼ਰਾਰ ਟਰੱਕ ਚਾਲਕ ਦੀ ਭਾਲ ਜਾਰੀ ਹੈ। ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande