2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੁੜ ਬਹੁਮਤ ਨਾਲ ਸਰਕਾਰ ਬਣਾਏਗੀ: ਕੈਬਨਿਟ ਮੰਤਰੀ
ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂਅੰਮ੍ਰਿਤਸਰ, 31 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕੇ ਦੇ ਪਿੰਡ ਖਾਨ ਕੋਟ, ਮਲਕਪੁਰ, ਅਕਾਲਗੜ੍ਹ ਢਪੱਈਆਂ ਅਤੇ ਠੱਠੀਆਂ ਵਿਖੇ ਕਰਵਾਈਆਂ ਗਈਆਂ ਲੋਕ
ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਮੰਤਰੀ ਹਰਭਜਨ ਸਿੰਘ ਈ.ਟੀ.ਓ.।


ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂਅੰਮ੍ਰਿਤਸਰ, 31 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕੇ ਦੇ ਪਿੰਡ ਖਾਨ ਕੋਟ, ਮਲਕਪੁਰ, ਅਕਾਲਗੜ੍ਹ ਢਪੱਈਆਂ ਅਤੇ ਠੱਠੀਆਂ ਵਿਖੇ ਕਰਵਾਈਆਂ ਗਈਆਂ ਲੋਕ ਮਿਲਣੀਆਂ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਅਤੇ ਯੋਗ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਰ-ਘਰ ਜਾ ਕੇ ਸੁਣਨ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂ ਸਿਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਸੂਬੇ ਭਰ ਵਿੱਚ ਲਗਾਤਾਰ ਲੋਕ ਮਿਲਣੀਆਂ ਅਤੇ ਜਨ ਸੁਣਵਾਈਆਂ ਕੀਤੀਆਂ ਜਾ ਰਹੀਆਂ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਰਿਕਾਰਡ ਪੱਧਰ 'ਤੇ ਕੰਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਉਪਰਾਲਿਆਂ ਦੀ ਆਮ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ 'ਤੇ ਵਿਸ਼ਵਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਲਗਾਏ ਜਾ ਰਹੇ ਬੇਬੁਨਿਆਦ ਦੋਸ਼ਾਂ ਦੀ ਬਜਾਏ ਸਰਕਾਰ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ 'ਤੇ ਮੁੜ ਭਰੋਸਾ ਪ੍ਰਗਟਾਉਂਦਿਆਂ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਦੁਬਾਰਾ ਸਰਕਾਰ ਬਣਾਉਣ ਦਾ ਮੌਕਾ ਦੇਵੇਗੀ।ਇਸ ਦੌਰਾਨ ਪਿੰਡਾਂ ਦੇ ਵਸਨੀਕਾਂ ਨੇ ਕੈਬਨਿਟ ਮੰਤਰੀ ਸਾਹਮਣੇ ਆਪਣੀਆਂ ਸਥਾਨਕ ਸਮੱਸਿਆਵਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਰੱਖੀਆਂ। ਕੈਬਨਿਟ ਮੰਤਰੀ ਨੇ ਮੌਕੇ 'ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande