
ਚੰਡੀਗੜ੍ਹ, 31 ਜੁਲਾਈ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1 ਅਗਸਤ ਨੂੰ ਮੁੜ ਯੋਗ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਸਹਾਰਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲੋਕ-ਹਿਤੈਸ਼ੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਆਪਣੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਮਹਿਲਾਵਾਂ, ਕਿਸਾਨਾਂ, ਨੌਜਵਾਨਾਂ ਅਤੇ ਮਜ਼ਦੂਰਾਂ ਸਮੇਤ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ-ਖੁਆਰੀ ਦੇ ਹਰ ਯੋਗ ਲਾਭਪਾਤਰੀ ਤੱਕ ਪਹੁੰਚੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕਰਕੇ ਯੋਗ ਹੋਣ ਦੀ ਸੂਰਤ ਵਿੱਚ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ।
ਹਿੰਦੂਸਥਾਨ ਸਮਾਚਾਰ / GURSHARAN SINGH