ਪੰਜਾਬ ਦੇ ਮੁੱਖ ਮੰਤਰੀ ਦੱਸਣ ਕਿ 56 ਚੋਣ ਵਾਅਦਿਆਂ ’ਚੋਂ ਕਿੰਨੇ ਪੂਰੇ ਕੀਤੇ : ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 31 ਜੁਲਾਈ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ 56 ਐਲਾਨਾਂ ਵਿੱਚੋਂ ਹੁਣ ਤੱਕ ਕਿੰਨੇ ਵਾਅਦੇ ਪੂਰੇ ਕੀਤੇ ਗਏ
ਸ਼ਹੀਦ ਊਧਮ ਸਿੰਘ ਦੀ ਤਸਵੀਰ ਅੱਗੇ ਸ਼ਰਧਾ ਦੇ ਭੁੱਲ ਭੇਂਟ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।


ਚੰਡੀਗੜ੍ਹ, 31 ਜੁਲਾਈ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ 56 ਐਲਾਨਾਂ ਵਿੱਚੋਂ ਹੁਣ ਤੱਕ ਕਿੰਨੇ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਗਲੀਆਂ ਚੋਣਾਂ ਨੂੰ ਸਿਰਫ਼ ਚਾਰ ਮਹੀਨੇ ਬਾਕੀ ਹਨ, ਇਸ ਲਈ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਬਾਕੀ ਐਲਾਨ ਕਦੋਂ ਪੂਰੇ ਕੀਤੇ ਜਾਣਗੇ।ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਅਤੇ ਦੇਸ਼ਭਗਤੀ ਹਮੇਸ਼ਾ ਪ੍ਰੇਰਣਾ ਦਿੰਦੀ ਰਹੇਗੀ। ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੈਣੀ ਨੇ ਕਿਹਾ ਕਿ ਸਿਰਫ਼ ਨਾਅਰਿਆਂ ਨਾਲ ਨਹੀਂ, ਸਗੋਂ ਨੀਅਤ ਅਤੇ ਕੰਮ ਨਾਲ ਰਾਜ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਪੰਜਾਬ ਵਿੱਚ ਐਕਸਾਈਜ਼ ਇੰਸਪੈਕਟਰ ਦੀ ਭਰਤੀ ਵਿੱਚ ਕਥਿਤ ਗੜਬੜੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਨੌਜਵਾਨਾਂ ਨਾਲ ਵੱਡਾ ਧੋਖਾ ਹੈ।ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਸੰਕਲਪ ਪੱਤਰ ਵਿੱਚ 217 ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ 70 ਵਾਅਦੇ ਡੇਢ ਸਾਲ ਦੇ ਅੰਦਰ ਪੂਰੇ ਕਰ ਦਿੱਤੇ ਗਏ ਹਨ। ਬਾਕੀ ਵਾਅਦੇ ਵੀ ਜਲਦ ਪੂਰੇ ਕਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੇ ਨਾਲ ਆਪਣੀ ਵਿਰਾਸਤ ’ਤੇ ਵੀ ਮਾਣ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ। ਸ਼ਹੀਦ ਊਧਮ ਸਿੰਘ ਦੇ ਜੀਵਨ ਦਾ ਜ਼ਿਕਰ ਕਰਦਿਆਂ ਸੈਣੀ ਨੇ ਕਿਹਾ ਕਿ ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਇਨਸਾਫ਼ ਲਈ ਲੰਬਾ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਊਧਮ ਸਿੰਘ ਦੀ ਲੜਾਈ ਕਿਸੇ ਧਰਮ ਜਾਂ ਜਾਤੀ ਖ਼ਿਲਾਫ਼ ਨਹੀਂ ਸੀ, ਸਗੋਂ ਅਨਿਆਂ ਦੇ ਵਿਰੁੱਧ ਸੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਹਰਦੀਪ ਸਿੰਘ ਕੰਬੋਜ, ਬਾਬਾ ਬ੍ਰਹਮ ਦਾਸ ਜੀ ਮਹਾਰਾਜ, ਸਵਾਮੀ ਰਾਜੇਸ਼ਵਰਾਨੰਦ ਮਹਾਰਾਜ, ਸੰਤ ਮਹੇਸ਼ ਮੁਨਿ ਜੀ ਮਹਾਰਾਜ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande