ਰੂਪਨਗਰ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 4 ਮੁਲਜ਼ਮ ਗ੍ਰਿਫ਼ਤਾਰ; 2 ਬਦਮਾਸ਼ਾਂ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
ਰੂਪਨਗਰ, 31 ਜੁਲਾਈ (ਹਿੰ.ਸ.)| ਰੂਪਨਗਰ ਪੁਲਿਸ ਨੇ ਅਪਰਾਧੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਵੱਡੇ ਮਾਮਲਿਆਂ ਦਾ ਖੁਲਾਸਾ ਕੀਤਾ ਹੈ। ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੰਗਲ ਵਿੱਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਕੇ 4 ਮੁਲਜ਼ਮਾਂ ਨੂੰ
ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਜਾਣਕਾਰੀ ਦਿੰਦੇ ਹੋਏ।


ਰੂਪਨਗਰ, 31 ਜੁਲਾਈ (ਹਿੰ.ਸ.)| ਰੂਪਨਗਰ ਪੁਲਿਸ ਨੇ ਅਪਰਾਧੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਵੱਡੇ ਮਾਮਲਿਆਂ ਦਾ ਖੁਲਾਸਾ ਕੀਤਾ ਹੈ। ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੰਗਲ ਵਿੱਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਨਾਲਾਗੜ੍ਹ (ਹਿਮਾਚਲ ਪ੍ਰਦੇਸ਼) ਨਾਲ ਜੁੜੇ 2 ਬਦਮਾਸ਼ਾਂ ਕੋਲੋਂ ਨਾਜਾਇਜ਼ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ।ਪਹਿਲਾ ਮਾਮਲਾ ਨੰਗਲ ਖੇਤਰ ਦਾ ਹੈ। 28 ਜੁਲਾਈ 2026 ਨੂੰ ਐੱਸਵਾਈਐੱਲ ਨਹਿਰ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਸੀ। ਮ੍ਰਿਤਕ ਦੇ ਹੱਥ ਬੰਨੇ ਹੋਏ ਸਨ ਅਤੇ ਚਿਹਰੇ 'ਤੇ ਸੱਟਾਂ ਦੇ ਨਿਸ਼ਾਨ ਸਨ। ਪੁਲਿਸ ਨੇ ਸੋਸ਼ਲ ਮੀਡੀਆ ਅਤੇ ਸਰੀਰ 'ਤੇ ਬਣੇ ਟੈਟੂ ਦੀ ਮਦਦ ਨਾਲ ਮ੍ਰਿਤਕ ਦੀ ਪਛਾਣ ਬਲਵਿੰਦਰ ਪਾਲ ਵਾਸੀ ਜਲੰਧਰ/ਨੰਗਲ ਵਜੋਂ ਕੀਤੀ।ਜਾਂਚ ਦੌਰਾਨ ਸਾਹਮਣੇ ਆਇਆ ਕਿ ਬਲਵਿੰਦਰ ਪਾਲ ਦਾ ਆਪਣੇ ਦੋਸਤਾਂ ਅਮਰਜੀਤ ਉਰਫ਼ ਜੌਂਸ ਅਤੇ ਅਮਿਤੋਜ ਉਰਫ਼ ਤੋਜੀ ਨਾਲ ਸ਼ਰਾਬ ਦੇ ਨਸ਼ੇ ਵਿੱਚ ਝਗੜਾ ਹੋਇਆ ਸੀ। ਇਸ ਝਗੜੇ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਮੁਲਜ਼ਮਾਂ ਨੇ ਬਾਅਦ ਵਿੱਚ ਆਪਣੇ ਤੀਜੇ ਸਾਥੀ ਗੌਰਵ ਨੂੰ ਬੁਲਾਇਆ ਅਤੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਸਿਰਫ਼ 48 ਘੰਟਿਆਂ ਦੇ ਅੰਦਰ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਦੂਜੇ ਮਾਮਲੇ ਵਿੱਚ ਰੂਪਨਗਰ ਪੁਲਿਸ ਨੇ ਨਾਲਾਗੜ੍ਹ ਦੇ ਸਿਮੂ ਗੈਂਗ ਨਾਲ ਜੁੜੇ ਦੋ ਕਥਿਤ ਬਦਮਾਸ਼ਾਂ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਰਮਨ ਉਰਫ਼ ਖਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਨੂੰ ਆਈਆਈਟੀ ਰੋਡ ਨੇੜੇ ਨਾਕਾਬੰਦੀ ਦੌਰਾਨ ਇੱਕ ਸਫ਼ੈਦ ਬਰੇਜ਼ਾ ਕਾਰ ਸਮੇਤ ਕਾਬੂ ਕੀਤਾ।ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ 7 ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਮੁੱਖ ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਲੱਖਾ ਖ਼ਿਲਾਫ਼ ਪਹਿਲਾਂ ਵੀ ਕਈ ਗੰਭੀਰ ਮਾਮਲੇ ਦਰਜ ਹਨ। ਹੁਣ ਪੁਲਿਸ ਹਥਿਆਰਾਂ ਦੀ ਸਪਲਾਈ ਦੇ ਸਰੋਤ ਦਾ ਪਤਾ ਲਗਾਉਣ ਲਈ ਮੱਧ ਪ੍ਰਦੇਸ਼ ਸਮੇਤ ਹੋਰ ਥਾਵਾਂ 'ਤੇ ਜਾਂਚ ਕਰ ਰਹੀ ਹੈ। ਐੱਸਐੱਸਪੀ ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande