ਸੇਫ ਸਕੂਲ ਵਾਹਨ ਟੀਮ ਦੀ ਚੈਕਿੰਗ, ਜਲਾਲਾਬਾਦ ਵਿੱਚ 8 ਸਕੂਲੀ ਵੈਨਾਂ ਦੇ ਚਲਾਨ
ਫਾਜ਼ਿਲਕਾ, 31 ਜੁਲਾਈ (ਹਿੰ.ਸ.)| ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਸੇਫ ਸਕੂਲ ਵਾਹਨ ਟੀਮ ਵੱਲੋਂ ਲਾ
ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟਦੀ ਹੋਈ ਟੀਮ।


ਫਾਜ਼ਿਲਕਾ, 31 ਜੁਲਾਈ (ਹਿੰ.ਸ.)| ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਸੇਫ ਸਕੂਲ ਵਾਹਨ ਟੀਮ ਵੱਲੋਂ ਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 8 ਸਕੂਲੀ ਵੈਨਾਂ ਦੇ ਚਲਾਨ ਕੀਤੇ ਗਏ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਵੈਨ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਅਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਅਧਿਕਾਰੀਆਂ ਨੇ ਦੱਸਿਆ ਕਿ ਸਕੂਲੀ ਬੱਸਾਂ ਅਤੇ ਵੈਨਾਂ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਕਈ ਮਾਪਦੰਡ ਪੂਰੇ ਕਰਨਾ ਲਾਜ਼ਮੀ ਹੈ। ਇਨ੍ਹਾਂ ਵਿੱਚ ਵਾਹਨ ਦੇ ਸ਼ੀਸ਼ਿਆਂ ਦੇ ਬਾਹਰ ਸੁਰੱਖਿਆ ਗਰਿੱਲ, ਸਪੀਡ ਗਵਰਨਰ, ਦਰਵਾਜ਼ਿਆਂ ਦੇ ਲਾਕ ਅਤੇ ਫਸਟ ਏਡ ਬਾਕਸ ਸ਼ਾਮਲ ਹਨ।ਇਸ ਤੋਂ ਇਲਾਵਾ ਬੱਚਿਆਂ ਦੇ ਬੈਗ ਰੱਖਣ ਲਈ ਢੁਕਵੀਂ ਜਗ੍ਹਾ, ਅੱਗੇ ਅਤੇ ਪਿੱਛੇ ਐਮਰਜੈਂਸੀ ਦਰਵਾਜ਼ੇ, ਸੀ.ਸੀ.ਟੀ.ਵੀ. ਕੈਮਰੇ ਅਤੇ ਘੱਟੋ-ਘੱਟ 60 ਦਿਨਾਂ ਦੀ ਫੁਟੇਜ ਦੀ ਸਹੂਲਤ ਵੀ ਲਾਜ਼ਮੀ ਹੈ। ਬੱਸ ਦੇ ਚਾਰੇ ਪਾਸੇ ‘ਸਕੂਲ ਬੱਸ’ ਲਿਖਿਆ ਹੋਣਾ ਅਤੇ ਵਾਹਨ ਦਾ ਰੰਗ ਸੁਨਹਿਰੀ ਪੀਲਾ ਹੋਣਾ ਵੀ ਜ਼ਰੂਰੀ ਹੈ।ਸਕੂਲੀ ਵਾਹਨ ਦੇ ਡਰਾਈਵਰ ਕੋਲ ਘੱਟੋ-ਘੱਟ ਚਾਰ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ ਅਤੇ ਉਸ ਕੋਲ ਬੱਸ ਵਿੱਚ ਸਫ਼ਰ ਕਰਨ ਵਾਲੇ ਬੱਚਿਆਂ ਦੇ ਨਾਮ, ਪਤਾ ਅਤੇ ਕਲਾਸ ਦੀ ਸੂਚੀ ਹੋਣੀ ਲਾਜ਼ਮੀ ਹੈ। ਡਰਾਈਵਰ ਲਈ ਨਿਰਧਾਰਤ ਵਰਦੀ, ਕਾਲੇ ਬੂਟ ਅਤੇ ਨੇਮ ਪਲੇਟ ਪਹਿਨਣਾ ਵੀ ਲਾਜ਼ਮੀ ਹੈ।ਅਧਿਕਾਰੀਆਂ ਨੇ ਕਿਹਾ ਕਿ ਸਕੂਲੀ ਵਾਹਨ ਵਿੱਚ ਨਿਰਧਾਰਤ ਸਮਰੱਥਾ ਤੋਂ ਵੱਧ ਬੱਚੇ ਨਹੀਂ ਬਿਠਾਏ ਜਾ ਸਕਦੇ। ਵਾਹਨ ’ਤੇ ਸਕੂਲ ਦਾ ਨਾਮ ਅਤੇ ਸੰਪਰਕ ਨੰਬਰ ਦਰਜ ਹੋਣਾ ਚਾਹੀਦਾ ਹੈ। ਜੇਕਰ ਬੱਸ ਕਿਰਾਏ ’ਤੇ ਲਈ ਗਈ ਹੈ ਤਾਂ ਉਸ ’ਤੇ ‘ਆਨ ਡਿਊਟੀ’ ਲਿਖਿਆ ਹੋਣਾ ਵੀ ਲਾਜ਼ਮੀ ਹੈ।ਇਸ ਤੋਂ ਇਲਾਵਾ ਸਕੂਲੀ ਵਾਹਨ ਦੇ ਫੁੱਟਸਟੈਪ ਦੀ ਉਚਾਈ 200 ਮਿਲੀਮੀਟਰ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ, ਕੋਸ਼ਲ ਬਾਲ ਸੁਰੱਖਿਆ ਅਫ਼ਸਰ, ਨਿਸ਼ਾਨ ਸਿੰਘ, ਸੋਸ਼ਲ ਵਰਕਰ, ਟ੍ਰੈਫਿਕ ਪੁਲਿਸ ਇੰਚਾਰਜ ਏ.ਐੱਸ.ਆਈ. ਚੰਨ ਲਾਲ, ਬਲਵੰਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਜਸਵਿੰਦਰ ਸਿੰਘ ਤੇ ਮੁਕੇਸ਼ ਕੁਮਾਰ ਮੌਜੂਦ ਸਨ।ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande