ਬਠਿੰਡਾ : ਸੀ.ਐਮ.ਦੀ ਯੋਗਸ਼ਾਲਾ ਲੋਕਾਂ ਲਈ ਹੋ ਰਹੀ ਹੈ ਵਰਦਾਨ ਸਾਬਿਤ
ਜ਼ਿਲ੍ਹੇ ਭਰ 'ਚ ਰੋਜ਼ਾਨਾ 446 ਲਗਾਈਆਂ ਜਾ ਰਹੀਆਂ ਹਨ ਯੋਗ ਕਲਾਸਾਂ
ਸੀ.ਐਮ. ਦੀ ਯੋਗਸ਼ਾਲਾ ਵਿੱਚ ਯੋਗਾ ਕਰਦੀਆਂ ਮਹਿਲਾਵਾਂ।


ਬਠਿੰਡਾ,04 ਜੁਲਾਈ (ਹਿੰ.ਸ.)। ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਜ਼ਿਲ੍ਹੇ ਦੇ ਹਰ ਉਮਰ ਦੇ ਲੋਕ ਇਸ ਮੁਹਿੰਮ ਵਿਚ ਸਵੈ-ਇੱਛਾ ਤੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ, ਨੌਜਵਾਨਾਂ, ਬਜੁਰਗਾਂ ਸਮੇਤ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਤ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਚਲਾਈ ਗਈ ਹੈ, ਜਿਸ ਦਾ ਹਰੇਕ ਨਾਗਰਿਕ ਨੂੰ ਲਾਹਾ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ 'ਚ ਰੋਜ਼ਾਨਾ 446 ਯੋਗ ਕਲਾਸਾਂ ਯੋਗ ਇੰਸਟਰਕਟਰਾਂ ਵੱਲੋਂ ਲਗਾਈਆਂ ਜਾ ਰਹੀਆਂ ਹਨ। ਯੋਗ ਅਭਿਆਸ ਰਾਹੀਂ ਅਸੀਂ ਚਿੰਤਾਮੁਕਤ ਹੋ ਕੇ ਮਨ ਅਤੇ ਤਨ ਨੂੰ ਸ਼ਾਂਤੀ ਮਿਲਦੀ ਹੈ। ਇਸੇ ਤਰ੍ਹਾਂ ਯੋਗ ਕਰਨ ਨਾਲ ਸਰੀਰਕ ਅਤੇ ਮਾਨਸਿਕ ਪੱਖੋਂ ਤੰਦਰੁਸਤੀ ਮਿਲਦੀ ਹੈ। ਸੀ.ਐਮ. ਯੋਗਸ਼ਾਲਾ ਦੇ ਬਠਿੰਡਾ ਜ਼ਿਲ੍ਹਾ ਕੋਆਰਡੀਨੇਟਰ ਮਲਕੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 16131 ਲੋਕ ਹੁਣ ਤੱਕ ਯੋਗ ਕਲਾਸਾਂ ਸਬੰਧੀ ਰਜਿਸਟ੍ਰੇਸ਼ਨ ਕਰਵਾਕੇ ਯੋਗ ਕਲਾਸਾਂ ਦਾ ਲਾਹਾ ਪ੍ਰਾਪਤ ਕਰ ਰਹੇ ਹਨ। ਯੋਗ ਕਲਾਸਾਂ ਸਬੰਧੀ ਸਵੇਰੇ ਅਤੇ ਸ਼ਾਮ ਨੂੰ ਯੋਗਾ ਸੈਸ਼ਨ ਲਗਾਇਆ ਜਾਂਦਾ ਹੈ। ਇਨ੍ਹਾਂ ਸੈਸ਼ਨਾਂ ਵਿੱਚ ਆਰਾਮ, ਧਿਆਨ, ਸੂਖਮ ਵੇਆਮ, ਯੋਗ ਆਸਣ, ਪ੍ਰਾਣਾਯਾਮ ਆਤੇ ਧਿਆਨ ਆਦਿ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ ਜੋ ਮਰੀਜ਼ਾਂ ਨੂੰ ਤਣਾਅ ਘਟਾਉਣ ਅਤੇ ਸਿਹਤਮੰਦ ਬਣਨ ਵਿੱਚ ਮਦਦ ਕਰਦੀਆਂ ਹਨ।

ਜ਼ਿਲ੍ਹਾ ਕੋਆਰਡੀਨੇਟਰ ਨੇ ਕਿਹਾ ਕਿ ਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗਾ ਕਰਵਾਉਣ ਦਾ ਉਦੇਸ਼ ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾ ਕੇ ਲੋਕਾਂ ਨੂੰ ਨਵਾਂ ਜੀਵਨ ਦੇਣਾ ਹੈ। ਜ਼ਿਲ੍ਹੇ ਭਰ ਵਿੱਚ ਜੇਕਰ ਲੋਕ ਆਪਣੇ ਮੁਹੱਲੇ ਵਿੱਚ ਯੋਗ ਕਲਾਸ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੈਲਪ ਲਾਈਨ ਨੰਬਰ 76694-00500 ਜਾਂ ਵੈਬ-ਸਾਈਟ cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ। ਯੋਗ ਕਲਾਸ ਲਈ 25 ਮੈਂਬਰਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande