ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਸਮੱਸਿਆਵਾਂ
ਮਲੋਟ/ਸ੍ਰੀ ਮੁਕਤਸਰ ਸਾਹਿਬ, 04 ਜੁਲਾਈ (ਹਿੰ.ਸ.)। ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਮੰਤਰੀ ਪੰਜਾਬ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਜੰਡਾਵਾਲਾ ਅਤੇ ਪਿੰਡ ਮਲੋਟ ਵਿੱਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਨਿਪਟਾਰਾ
ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ।


ਮਲੋਟ/ਸ੍ਰੀ ਮੁਕਤਸਰ ਸਾਹਿਬ, 04 ਜੁਲਾਈ (ਹਿੰ.ਸ.)। ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਮੰਤਰੀ ਪੰਜਾਬ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਜੰਡਾਵਾਲਾ ਅਤੇ ਪਿੰਡ ਮਲੋਟ ਵਿੱਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਨਿਪਟਾਰਾ ਕੀਤਾ।

ਪਿੰਡ ਜੰਡਾਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਉਨ੍ਹਾਂ ਦੱਸਿਆ ਕਿ ਇਸ ਪਿੰਡ ਦੇ ਵਿਕਾਸ ਲਈ ਸਰਕਾਰ ਵਲੋਂ ਤਕਰੀਬਨ 6 ਕਰੋੜ ਰੁਪਏ ਖਰਚ ਕਰਕੇ ਵਿਕਾਸ ਦੇ ਕੰਮ ਕਰਵਾਏ ਹਨ ਅਤੇ 21 ਕਿਲੋਮੀਟਰ ਲੰਬੇ ਤਿੰਨ ਰਜਵਾਹਿਆ ਅਤੇ ਖਾਲਿਆਂ ਨੂੰ ਪੱਕਾ ਕਰਵਾਇਆ ਗਿਆ ਹੈ ਤਾਂ ਜੋ ਸਿੰਚਾਈ ਅਤੇ ਲੋਕਾਂ ਨੂੰ ਪੂਰਾ ਪਾਣੀ ਮਿਲ ਸਕੇ ਅਤੇ ਸਰਕਾਰ ਵਲੋਂ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande