ਸਿਹਤ ਮੰਤਰੀ ਨੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ
ਮੋਹਾਲੀ, 04 ਜੁਲਾਈ (ਹਿੰ.ਸ.)| ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੁਆਰਾ ਮੋਹਾਲੀ ਵਿਖੇ ਸਥਾਪਿਤ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ
ਸੈਂਟਰ ਆਫ਼ ਐਕਸੀਲੈਂਸ ਵਿਖੇ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।


ਮੋਹਾਲੀ, 04 ਜੁਲਾਈ (ਹਿੰ.ਸ.)| ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੁਆਰਾ ਮੋਹਾਲੀ ਵਿਖੇ ਸਥਾਪਿਤ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਦੌਰਾ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।ਦੌਰੇ ਦੌਰਾਨ ਸਿਹਤ ਮੰਤਰੀ ਨੇ ਆਟੀਜ਼ਮ ਸਪੈਕਟ੍ਰਮ ਡਿਸਆਰਡਰ, ਏ.ਡੀ.ਐੱਚ.ਡੀ., ਬੌਧਿਕ ਅਪੰਗਤਾ, ਸਿੱਖਣ ਸੰਬੰਧੀ ਦਿੱਕਤਾਂ, ਸੇਰੇਬ੍ਰਲ ਪਾਲਸੀ ਅਤੇ ਹੋਰ ਨਿਊਰੋਡਿਵੈਲਪਮੈਂਟਲ ਸਮੱਸਿਆਵਾਂ ਨਾਲ ਜੂਝ ਰਹੇ ਬੱਚਿਆਂ ਲਈ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੂੰ ਕੇਂਦਰ ਵੱਲੋਂ ਵਿਕਾਸਾਤਮਕ ਮੁਲਾਂਕਣ, ਮਨੋਵਿਗਿਆਨਕ ਜਾਂਚ, ਸਪੀਚ ਥੈਰੇਪੀ, ਆਕਿਊਪੇਸ਼ਨਲ ਥੈਰੇਪੀ, ਫਿਜ਼ਿਓਥੈਰੇਪੀ, ਮਾਪਿਆਂ ਦੀ ਕਾਊਂਸਲਿੰਗ, ਅਰਲੀ ਇੰਟਰਵੈਂਸ਼ਨ ਅਤੇ ਸਕੂਲ-ਤਿਆਰੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ।ਡਾ. ਬਲਬੀਰ ਸਿੰਘ ਨੇ ਕੇਂਦਰ ਵਿੱਚ ਇਲਾਜ ਪ੍ਰਾਪਤ ਕਰ ਰਹੇ ਬੱਚਿਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਮਾਪਿਆਂ ਨੇ ਦੱਸਿਆ ਕਿ ਨਿੱਜੀ ਖੇਤਰ ਵਿੱਚ ਅਜਿਹੀਆਂ ਵਿਸ਼ੇਸ਼ ਸੇਵਾਵਾਂ 'ਤੇ ਹਰ ਮਹੀਨੇ 30 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਦਾ ਖਰਚਾ ਆਉਂਦਾ ਹੈ, ਜਦਕਿ ਸਰਕਾਰ ਵੱਲੋਂ ਮੋਹਾਲੀ ਵਿਖੇ ਇਹ ਸਾਰੀਆਂ ਸੇਵਾਵਾਂ ਮੁਫ਼ਤ ਉਪਲਬਧ ਹਨ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਨੇ ਕੇਂਦਰ ਦੇ ਬਾਲ-ਅਨੁਕੂਲ ਮਾਹੌਲ ਅਤੇ ਮਾਹਿਰਾਂ ਵੱਲੋਂ ਦਿੱਤੀ ਜਾ ਰਹੀ ਸਮਰਪਿਤ ਦੇਖਭਾਲ ਦੀ ਵੀ ਸਰਾਹਨਾ ਕੀਤੀ। ਇਸ ਕੇਂਦਰ ਦੀ ਟੀਮ ਨੇ ਸਿਹਤ ਮੰਤਰੀ ਦਾ ਸਹਿਯੋਗ ਅਤੇ ਹੌਸਲਾ-ਅਫ਼ਜ਼ਾਈ ਲਈ ਧੰਨਵਾਦ ਪ੍ਰਗਟ ਕਰਦਿਆਂ ਪੰਜਾਬ ਵਿੱਚ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਦੇਖਭਾਲ ਦੇ ਖੇਤਰ ਵਿੱਚ ਇਸ ਕੇਂਦਰ ਨੂੰ ਇੱਕ ਮਾਡਲ ਸੰਸਥਾ ਵਜੋਂ ਵਿਕਸਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande