
ਮਾਨਸਾ, 04 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਪਿੰਡ ਸਮਾਉਂ, ਖੀਵਾ ਕਲਾਂ, ਖੀਵਾ ਦਿਆਲੂ ਵਾਲਾ ਅਤੇ ਖੀਵਾ ਖੁਰਦ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ 'ਲੋਕ ਮਿਲਣੀ' ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ।ਵਿਧਾਇਕ ਡਾ. ਵਿਜੈ ਸਿੰਗਲਾ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਵੱਖ-ਵੱਖ ਵਿਕਾਸ ਕਾਰਜਾਂ ਵਾਸਤੇ ਫੰਡ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਪਿੰਡ ਸਮਾਉਂ ਲਈ 20 ਲੱਖ ਰੁਪਏ, ਪਿੰਡ ਖੀਵਾ ਕਲਾਂ ਲਈ 25 ਲੱਖ ਰੁਪਏ, ਪਿੰਡ ਖੀਵਾ ਦਿਆਲੂਵਾਲਾ ਲਈ 15 ਲੱਖ ਰੁਪਏ ਅਤੇ ਪਿੰਡ ਖੀਵਾ ਖੁਰਦ ਲਈ 20 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ।ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਦੀ 'ਰੰਗਲਾ ਪੰਜਾਬ' ਸਕੀਮ ਤਹਿਤ ਪਿੰਡਾਂ ਦੀਆਂ ਲੋੜਾਂ ਅਨੁਸਾਰ ਫੰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਇਸ ਮੌਕੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ, ਲੋਕ ਭਲਾਈ ਯੋਜਨਾਵਾਂ ਅਤੇ ਇਤਿਹਾਸਕ ਫ਼ੈਸਲਿਆਂ ਸਬੰਧੀ ਜਾਣਕਾਰੀ ਦੇਣ ਲਈ ਪੈਂਫਲਿਟ ਵੀ ਵੰਡੇ ਗਏ।ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾਨ ਸਰਕਾਰ ਦੇ 4 ਸਾਲ – ਵਿਕਾਸ, ਪਾਰਦਰਸ਼ਤਾ ਅਤੇ ਲੋਕ ਭਲਾਈ ਨੂੰ ਸਮਰਪਿਤ ਦੇ ਸੰਕਲਪ ਤਹਿਤ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਲੋਕ ਮਿਲਣੀ ਦੌਰਾਨ ਆਪਣੀਆਂ ਮੰਗਾਂ ਨੂੰ ਪ੍ਰਵਾਨਗੀ ਦੇਣ ਅਤੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਨ 'ਤੇ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਆਗੂ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH