ਵਿਧਾਇਕ ਨੇ ਪਾਰਕਾਂ, ਵਾਟਰ ਸਪਲਾਈ ਤੇ ਸੀਵਰੇਜ਼ ਅਤੇ ਸੜਕਾਂ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਬਟਾਲਾ, 04 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਲੋਕਹਿਤ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਨਗਰ ਸੁਧਾਰ ਟਰੱਸਟ ਬਟਾਲਾ ਵਲੋਂ 8.64 ਏਕੜ ਵਿੱਚ ਪੈਂਦੇ ਪਾਰਕਾਂ, ਵਾਟਰ ਸਪਲਾਈ ਤੇ ਸੀਵਰੇਜ਼ ਅਤੇ ਸੜਕਾਂ ਦੇ ਵਿਕਾਸ ਕਾਰਜਾ
ਸੰਬੋਧਨ ਕਰਦੇ ਹੋਏ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ


ਬਟਾਲਾ, 04 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਲੋਕਹਿਤ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਨਗਰ ਸੁਧਾਰ ਟਰੱਸਟ ਬਟਾਲਾ ਵਲੋਂ 8.64 ਏਕੜ ਵਿੱਚ ਪੈਂਦੇ ਪਾਰਕਾਂ, ਵਾਟਰ ਸਪਲਾਈ ਤੇ ਸੀਵਰੇਜ਼ ਅਤੇ ਸੜਕਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ, ਪ੍ਰਧਾਨ ਵਿਜੇ ਸੋਨੀ, ਪ੍ਰਧਾਨ ਵੀਨੂੰ ਕਾਹਲੋਂ, ਮਨਜੀਤ ਸਿੰਘ ਬੁਮਰਾਹ, ਅਮਰੀਕ ਸਿੰਘ ਲੰਬੜਦਾਰ, ਜਗਜੀਤ ਸਿੰਘ, ਸੂਬੇਦਾਰ ਬਲਜਿੰਦਰ ਸਿੰਘ ਸਮੇਤ ਸ਼ਹਿਰ ਵਾਸੀ ਮੌਜੂਦ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਕਰੀਬ ਛੇ ਸਾਲਾਂ ਤੋਂ ਬਟਾਲਾ ਸ਼ਹਿਰ ਦੇ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਲਗਾਤਾਰ ਬਟਾਲਾ ਵਾਸੀਆਂ ਦੇ ਹਿੱਤ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਬਟਾਲਾ ਵਾਸੀਆਂ ਦੇ ਲੋਕ ਹਿੱਤ ਵਿੱਚ ਵੱਧ ਤੋਂ ਵੱਧ ਕੰਮ ਕੀਤੇ ਜਾਣ । ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਖਾਸਕਰਕੇ ਗਾਂਧੀ ਚੌਂਕ ਅਤੇ ਕਾਦੀਆਂ ਚੁੰਗੀ 'ਤੇ ਆਵਾਜਾਈ ਨੂੰ ਸੁਖਾਲੀ ਕਰਨ ਲਈ ਟਰੈਫਿਕ ਲਾਈਟਾਂ ਲਗਾਉਣ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਟਰੈਫਿਕ ਲਾਈਟਾਂ ਦੇ ਨਾਲ ਇਨ੍ਹਾਂ ਚੌਕਾਂ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਗਏ ਹਨ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਖੂਬਸੂਰਤ ਬਨਾਉਣ ਲਈ ਉਹ ਵਚਨਬੱਧ ਹਨ ਅਤੇ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਹੀ ਸ਼ਹਿਰ ਵਿਚੋਂ ਕੂੜੇ ਦੀ ਸਮੱਸਿਆ ਦੇ ਹੱਲ ਲਈ ਮਤਾ ਪਾਇਆ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਬਟਾਲਾ ਸ਼ਹਿਰ ਅੰਦਰ ਨਿਰੰਤਰ ਵਿਕਾਸ ਕੰਮ ਜਾਰੀ ਹਨ ਅਤੇ ਸ਼ਹਿਰ ਦੀ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਵਿਕਾਸ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਕੌਂਸਲਰਾਂ ਵਲੋਂ ਵਾਰਡਾਂ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande