ਐਸਆਈਆਰ ਤਹਿਤ ਸੁਖਬੀਰ ਸਿੰਘ ਬਾਦਲ ਨੇ ਵੀ ਭਰਿਆ ਐਨਿਊਮਰੇਸ਼ਨ ਫਾਰਮ
ਚੰਡੀਗੜ੍ਹ, 04 ਜੁਲਾਈ (ਹਿੰ.ਸ.)| ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣਾ ਐਨਿਊਮਰੇਸ਼ਨ ਫਾਰਮ ਭਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਆਪਣੇ ਅਧਿਕਾਰਕ ਸ
ਸੁਖਬੀਰ ਸਿੰਘ ਬਾਦਲ ਭਰਿਆ  ਐਨਿਊਮਰੇਸ਼ਨ ਫਾਰਮ ਦਿਖਾਉਂਦੇ ਹੋਏ।


ਚੰਡੀਗੜ੍ਹ, 04 ਜੁਲਾਈ (ਹਿੰ.ਸ.)| ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣਾ ਐਨਿਊਮਰੇਸ਼ਨ ਫਾਰਮ ਭਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਆਪਣੇ ਅਧਿਕਾਰਕ ਸੋਸ਼ਲ ਮੀਡੀਆ ਹੈਂਡਲ ਰਾਹੀਂ ਸਾਂਝੀ ਕੀਤੀ।

ਚੋਣ ਵਿਭਾਗ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੂਥ ਲੈਵਲ ਅਫ਼ਸਰ ਦੇ ਸਹਿਯੋਗ ਨਾਲ ਸਮੇਂ ਸਿਰ ਐਸਆਈਆਰ ਫਾਰਮ ਭਰ ਕੇ ਵੋਟਰ ਸੂਚੀ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਕਰਨ। ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਵੋਟਰ ਸੂਚੀ ਨੂੰ ਅਪਡੇਟ ਅਤੇ ਗਲਤੀਆਂ ਤੋਂ ਮੁਕਤ ਬਣਾਉਣਾ ਹੈ। ਇਸ ਤਹਿਤ ਸੂਬੇ ਭਰ ਵਿੱਚ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਐਨਿਊਮਰੇਸ਼ਨ ਫਾਰਮ ਭਰਵਾਏ ਜਾ ਰਹੇ ਹਨ।

ਮੁੱਖ ਚੋਣ ਅਧਿਕਾਰੀ ਅਨੁਸਾਰ, ਪੰਜਾਬ ਵਿੱਚ ਵੋਟਰ ਸੂਚੀ ਦੇ ਐਸਆਈਆਰ-2026 ਅਭਿਆਨ ਤਹਿਤ ਹੁਣ ਤੱਕ 97.44 ਫ਼ੀਸਦੀ ਵੋਟਰਾਂ ਤੱਕ ਐਨਿਊਮਰੇਸ਼ਨ ਫਾਰਮ ਪਹੁੰਚਾਏ ਜਾ ਚੁੱਕੇ ਹਨ। ਇੱਕ ਜੁਲਾਈ ਤੱਕ ਸੂਬੇ ਦੇ ਕੁੱਲ 2,14,61,043 ਵੋਟਰਾਂ ਵਿੱਚੋਂ 2,09,12,619 ਵੋਟਰਾਂ ਨੂੰ ਐਸਆਈਆਰ ਫਾਰਮ ਵੰਡੇ ਜਾ ਚੁੱਕੇ ਹਨ।

ਹਾਲਾਂਕਿ, ਹੁਣ ਤੱਕ ਜਮ੍ਹਾਂ ਹੋਏ ਅਤੇ ਭਰੇ ਗਏ ਫਾਰਮਾਂ ਦੀ ਸਹੀ ਗਿਣਤੀ ਚੋਣ ਵਿਭਾਗ ਵੱਲੋਂ ਜਨਤਕ ਨਹੀਂ ਕੀਤੀ ਗਈ। ਵਿਭਾਗ ਦਾ ਕਹਿਣਾ ਹੈ ਕਿ ਭਰੇ ਹੋਏ ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਨੂੰ ਡਿਜ਼ਿਟਾਈਜ਼ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਪਰ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਕੁੱਲ ਕਿੰਨੇ ਫਾਰਮ ਜਮ੍ਹਾਂ ਹੋਏ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande