ਸੀਐਮ ਮਾਵਾਂ-ਧੀਆਂ ਸਤਿਕਾਰ ਯੋਜਨਾ: 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਮਹਿਲਾਵਾਂ ਨੂੰ 1 ਅਗਸਤ ਨੂੰ ਮਿਲੇਗੀ ਤਿੰਨ ਮਹੀਨਿਆਂ ਦੀ ਰਾਸ਼ੀ
ਚੰਡੀਗੜ੍ਹ, 05 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਸੀਐਮ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ ਕਿ ਜਿਨ੍ਹਾਂ ਮਹਿਲਾਵਾਂ ਨੇ 25 ਜੂਨ ਤੋਂ ਬਾਅਦ ਇਸ ਸਕੀਮ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਉਨ੍ਹਾਂ ਨੂੰ ਹੁਣ 1 ਅਗਸਤ ਨੂੰ ਇੱਕੋ ਵਾਰ ਤਿੰਨ ਮਹੀਨਿਆਂ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਚੰਡੀਗੜ੍ਹ, 05 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਸੀਐਮ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ ਕਿ ਜਿਨ੍ਹਾਂ ਮਹਿਲਾਵਾਂ ਨੇ 25 ਜੂਨ ਤੋਂ ਬਾਅਦ ਇਸ ਸਕੀਮ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਉਨ੍ਹਾਂ ਨੂੰ ਹੁਣ 1 ਅਗਸਤ ਨੂੰ ਇੱਕੋ ਵਾਰ ਤਿੰਨ ਮਹੀਨਿਆਂ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਇਸ ਵਿੱਚ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੀ ਰਕਮ ਸ਼ਾਮਲ ਹੋਵੇਗੀ।

ਇਸ ਤੋਂ ਪਹਿਲਾਂ 25 ਜੂਨ ਤੱਕ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਰਾਸ਼ੀ ਅਗਾਊਂ ਹੀ ਭੇਜੀ ਜਾ ਚੁੱਕੀ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੁਣ ਹੋਵੇਗੀ, ਉਨ੍ਹਾਂ ਨੂੰ ਵੀ ਤਸਦੀਕ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਯੋਜਨਾ ਦਾ ਲਾਭ ਦਿੱਤਾ ਜਾਵੇਗਾ।

ਇਸ ਯੋਜਨਾ ਦੀ ਸ਼ੁਰੂਆਤ 1 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਧੂਰੀ ਤੋਂ ਕੀਤੀ ਸੀ। ਪਹਿਲੇ ਪੜਾਅ ਵਿੱਚ ਜਨਰਲ ਵਰਗ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 4,500 ਰੁਪਏ ਦੀ ਪਹਿਲੀ ਕਿਸ਼ਤ ਸਿੱਧੀ ਟਰਾਂਸਫਰ ਕੀਤੀ ਗਈ। ਹੁਣ ਤੱਕ 36 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਲਈ ਰਜਿਸਟਰ ਕਰਵਾ ਚੁੱਕੀਆਂ ਹਨ।

ਸਰਕਾਰ ਨੇ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਯੋਗ ਮਹਿਲਾ ਨੂੰ ਰਕਮ ਸਿੱਧੀ ਉਸ ਦੇ ਬੈਂਕ ਖਾਤੇ ਵਿੱਚ ਭੇਜੀ ਜਾਵੇਗੀ ਅਤੇ ਪੈਸੇ ਜਮ੍ਹਾਂ ਹੋਣ ਦਾ ਸੁਨੇਹਾ ਮੋਬਾਈਲ ਫੋਨ 'ਤੇ ਵੀ ਪ੍ਰਾਪਤ ਹੋਵੇਗਾ। ਇਹ ਰਕਮ ਬਿਨਾਂ ਕਿਸੇ ਬਿਚੌਲੇ ਜਾਂ ਕਟੌਤੀ ਦੇ ਸਿੱਧੀ ਲਾਭਪਾਤਰੀਆਂ ਤੱਕ ਪਹੁੰਚੇਗੀ।

ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿਹੜੀਆਂ ਬਜ਼ੁਰਗ, ਵਿਧਵਾ ਜਾਂ ਦਿਵਿਆਂਗ ਮਹਿਲਾਵਾਂ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦਾ ਲਾਭ ਲੈਂਦੀਆਂ ਰਹਿਣਗੀਆਂ ਅਤੇ ਉਨ੍ਹਾਂ ਦੀ ਪੈਨਸ਼ਨ 'ਤੇ ਕੋਈ ਅਸਰ ਨਹੀਂ ਪਵੇਗਾ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਸ ਯੋਜਨਾ ਦੇ ਦਾਇਰੇ ਵਿੱਚ ਸੂਬੇ ਦੀਆਂ ਲਗਭਗ 97 ਫ਼ੀਸਦੀ ਮਹਿਲਾਵਾਂ ਆ ਜਾਣਗੀਆਂ। ਇਸ ਮਹੱਤਵਪੂਰਨ ਯੋਜਨਾ ਨੂੰ ਲਾਗੂ ਕਰਨ ਲਈ ਸਰਕਾਰ ਨੇ ਆਪਣੇ ਬਜਟ ਵਿੱਚ 9,300 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande