ਬਰਸਾਤ ਦੇ ਮੌਸਮ ਦੇ ਬਾਵਜੂਦ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਭਰੇ ਜਾ ਰਹੇ ਹਨ ਗਣਨਾ ਫਾਰਮ
ਮੋਹਾਲੀ, 05 ਜੁਲਾਈ (ਹਿੰ.ਸ.)| ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਮੁਹਿੰਮ ਤਹਿਤ ਬਰਸਾਤ ਦੇ ਮੌਸਮ ਦੇ ਬਾਵਜੂਦ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼.) ਪੂਰੀ ਤਨਦੇਹੀ ਨਾਲ ਘਰ-ਘਰ ਜਾ ਕੇ ਵੋਟਰਾਂ ਦੇ ਗਣਨਾ ਫਾਰਮ ਭਰ
ਘਰ-ਘਰ ਜਾ ਕੇ ਵੋਟਰਾਂ ਦੇ ਗਣਨਾ ਫਾਰਮ ਭਰਵਾ ਰਹੇ ਬੀ.ਐਲ.ਓਜ਼


ਮੋਹਾਲੀ, 05 ਜੁਲਾਈ (ਹਿੰ.ਸ.)| ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਮੁਹਿੰਮ ਤਹਿਤ ਬਰਸਾਤ ਦੇ ਮੌਸਮ ਦੇ ਬਾਵਜੂਦ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼.) ਪੂਰੀ ਤਨਦੇਹੀ ਨਾਲ ਘਰ-ਘਰ ਜਾ ਕੇ ਵੋਟਰਾਂ ਦੇ ਗਣਨਾ ਫਾਰਮ ਭਰਵਾ ਰਹੇ ਹਨ। ਇਸ ਦੇ ਨਾਲ ਹੀ ਭਰੇ ਗਏ ਗਣਨਾ ਫਾਰਮਾਂ ਦੇ ਡਿਜਿਟਾਈਜ਼ੇਸ਼ਨ ਦੀ ਪ੍ਰਕਿਰਿਆ ਵਿੱਚ ਵੀ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ, ਤਾਂ ਜੋ ਸਮੁੱਚੀ ਪ੍ਰਕਿਰਿਆ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੀ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਇਸ ਮੁਹਿੰਮ ਦੀ ਜ਼ਿਲ੍ਹਾ ਪੱਧਰ 'ਤੇ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋਫੈਸਰ ਗੁਰਬਖ਼ਸ਼ ਸਿੰਘ ਅੰਟਾਲ ਅਤੇ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਵੱਲੋਂ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਬੀ.ਐਲ.ਓਜ਼ ਦੇ ਕੰਮ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ।

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੀ ਵੱਖ-ਵੱਖ ਖੇਤਰਾਂ ਵਿੱਚ ਸੀਨੀਅਰ ਸਿਟੀਜ਼ਨਜ਼ ਅਤੇ ਦਿਵਿਆਂਗ ਵੋਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਗਣਨਾ ਫਾਰਮ ਭਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਵਿਸ਼ੇਸ਼ ਕੈਂਪ ਲਗਾ ਕੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਸਬੰਧੀ ਮਾਰਗਦਰਸ਼ਨ ਅਤੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਗਈ, ਤਾਂ ਜੋ ਐਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਫੀਲਡ ਦੌਰੇ ਦੌਰਾਨ ਚੋਣ ਕਾਨੂੰਗੋ ਸੁਰਿੰਦਰ ਬਤਰਾ ਅਤੇ ਜਗਤਾਰ ਸਿੰਘ ਵੀ ਟੀਮ ਨਾਲ ਮੌਜੂਦ ਰਹੇ। ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਬੀ.ਐਲ.ਓਜ਼ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande