ਸਿਹਤ ਖੇਤਰ ’ਚ ਸ਼ਾਨਦਾਰ ਯੋਗਦਾਨ ਲਈ ਡਾ. ਸਤਿੰਦਰਜੀਤ ਸਿੰਘ ਬਾਜਾਜ ਤੇ ਡਾ. ਰਸ਼ਮੀ ਵਿਜ ਰਾਜ ਪੱਧਰੀ ਡਾਕਟਰਜ਼ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 05 ਜੁਲਾਈ (ਹਿੰ.ਸ.)| ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਅਤੇ ਮਿਸਾਲੀ ਕਾਰਗੁਜ਼ਾਰੀ ਲਈ ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਾਜਾਜ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ, ਆਮ ਆਦਮੀ ਕਲੀਨਿਕ ਡਾ. ਰਸ਼ਮੀ ਵਿਜ ਨੂੰ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਨਮਾਨਿਤ ਕਰਦੇ ਹੋਏ।


ਅੰਮ੍ਰਿਤਸਰ, 05 ਜੁਲਾਈ (ਹਿੰ.ਸ.)| ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਅਤੇ ਮਿਸਾਲੀ ਕਾਰਗੁਜ਼ਾਰੀ ਲਈ ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਾਜਾਜ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ, ਆਮ ਆਦਮੀ ਕਲੀਨਿਕ ਡਾ. ਰਸ਼ਮੀ ਵਿਜ ਨੂੰ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਰਾਜ ਪੱਧਰੀ ਡਾਕਟਰਜ਼ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸੂਬਾ ਪੱਧਰੀ ਡਾਕਟਰਜ਼ ਐਵਾਰਡ ਸਮਾਰੋਹ ਦੌਰਾਨ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਦੇ ਮੱਦੇਨਜ਼ਰ ਪ੍ਰਦਾਨ ਕੀਤਾ ਗਿਆ।

ਡਾ. ਸਤਿੰਦਰਜੀਤ ਸਿੰਘ ਬਾਜਾਜ ਨੂੰ ਸਿਵਲ ਹਸਪਤਾਲ ਜਲੰਧਰ ਵਿੱਚ ਡੀ.ਐਨ.ਬੀ. (ਡਿਪਲੋਮੇਟ ਆਫ਼ ਨੈਸ਼ਨਲ ਬੋਰਡ) ਪੋਸਟ ਗ੍ਰੈਜੂਏਟ ਕੋਰਸ ਦੀ ਸਫ਼ਲ ਸ਼ੁਰੂਆਤ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸ ਉਪਰਾਲੇ ਨਾਲ ਸਰਕਾਰੀ ਸਿਹਤ ਖੇਤਰ ਵਿੱਚ ਮਾਹਿਰ ਡਾਕਟਰਾਂ ਦੀ ਤਿਆਰੀ ਨੂੰ ਨਵੀਂ ਦਿਸ਼ਾ ਮਿਲੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸੀ.ਬੀ.ਐਮ.ਈ. (ਕੰਪੀਟੈਂਸੀ ਬੇਸਡ ਮੈਡੀਕਲ ਐਜੂਕੇਸ਼ਨ) ਅਨੁਸਾਰ ਫਾਰਮਾਕੋਲੋਜੀ ਦੀ ਪਾਠ ਪੁਸਤਕ ਦੀ ਰਚਨਾ ਨੂੰ ਵੀ ਮੈਡੀਕਲ ਸਿੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਵਜੋਂ ਮਾਨਤਾ ਦਿੱਤੀ ਗਈ।

ਇਸੇ ਤਰ੍ਹਾਂ ਡਾ. ਰਸ਼ਮੀ ਵਿਜ ਨੂੰ ਪੰਜਾਬ ਵਿੱਚ ਹਿਊਮਨ ਪੈਪੀਲੋਮਾ ਵਾਇਰਸ (ਐਚਪੀਵੀ) ਟੀਕਾਕਰਨ ਦੀ ਸਭ ਤੋਂ ਵੱਧ ਕਵਰੇਜ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਅਤੇ ਸਿਵਲ ਹਸਪਤਾਲ ਲਈ ਪਹਿਲਾ 'ਮੁਸਕਾਨ' ਸਰਟੀਫਿਕੇਸ਼ਨ ਹਾਸਲ ਕਰਨ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀ ਅਗਵਾਈ ਹੇਠ ਮਾਤਾ ਅਤੇ ਬਾਲ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਵੀ ਮਹੱਤਵਪੂਰਨ ਸੁਧਾਰ ਦਰਜ ਕੀਤਾ ਗਿਆ ਹੈ।

ਸਨਮਾਨ ਪ੍ਰਾਪਤ ਕਰਨ ਉਪਰੰਤ ਡਾ. ਸਤਿੰਦਰਜੀਤ ਸਿੰਘ ਬਾਜਾਜ ਨੇ ਕਿਹਾ ਕਿ ਇਹ ਐਵਾਰਡ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਹੋਰ ਸਮਰਪਣ ਅਤੇ ਇਮਾਨਦਾਰੀ ਨਾਲ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਇਸ ਉਪਲਬਧੀ ਦਾ ਸਿਹਰਾ ਸਿਹਤ ਵਿਭਾਗ ਦੀ ਸਮੁੱਚੀ ਟੀਮ ਨੂੰ ਦਿੰਦਿਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਦੀ ਸਰਾਹਨਾ ਕੀਤੀ।

ਸਿਹਤ ਵਿਭਾਗ ਅਨੁਸਾਰ ਇਹ ਰਾਜ ਪੱਧਰੀ ਸਨਮਾਨ ਦੋਵੇਂ ਅਧਿਕਾਰੀਆਂ ਦੀ ਸਮਰਪਿਤ ਸੇਵਾ, ਪ੍ਰਭਾਵਸ਼ਾਲੀ ਅਗਵਾਈ ਅਤੇ ਲੋਕ ਸਿਹਤ ਦੇ ਖੇਤਰ ਵਿੱਚ ਕੀਤੇ ਗਏ ਸ਼ਾਨਦਾਰ ਯੋਗਦਾਨ ਦੀ ਮਾਨਤਾ ਹੈ। ਉਨ੍ਹਾਂ ਦੀ ਇਹ ਉਪਲਬਧੀ ਨਾ ਸਿਰਫ਼ ਸਿਹਤ ਵਿਭਾਗ ਅੰਮ੍ਰਿਤਸਰ ਲਈ ਮਾਣ ਵਾਲੀ ਗੱਲ ਹੈ, ਸਗੋਂ ਸੂਬੇ ਭਰ ਦੇ ਸਿਹਤ ਕਰਮਚਾਰੀਆਂ ਲਈ ਵੀ ਪ੍ਰੇਰਣਾਦਾਇਕ ਸਾਬਤ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande