ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਕੁਲਵੰਤ ਸਿੰਘ
ਮੋਹਾਲੀ, 05 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਮੋਹਾਲੀ ਅਧੀਨ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਦੀ ਲੜੀ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਰਾਏਪੁਰ ਖੁਰਦ ਅਤੇ ਸੁੱਖਗੜ੍ਹ ਦਾ ਦੌਰਾ ਕਰਕੇ ਲੋਕਾਂ ਨਾਲ ਰੂਬਰੂ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅ
ਸੰਬੋਧਨ ਕਰਦੇ ਹੋਏ ਮੋਹਾਲੀ ਵਿਧਾਇਕ ਕੁਲਵੰਤ ਸਿੰਘ।


ਮੋਹਾਲੀ, 05 ਜੁਲਾਈ (ਹਿੰ.ਸ.)| ਵਿਧਾਨ ਸਭਾ ਹਲਕਾ ਮੋਹਾਲੀ ਅਧੀਨ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਦੀ ਲੜੀ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਰਾਏਪੁਰ ਖੁਰਦ ਅਤੇ ਸੁੱਖਗੜ੍ਹ ਦਾ ਦੌਰਾ ਕਰਕੇ ਲੋਕਾਂ ਨਾਲ ਰੂਬਰੂ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲੀ, ਸਿਹਤ, ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਸਰਕਾਰ ਨੇ ਵੱਡੇ ਪੱਧਰ 'ਤੇ ਪੂਰਾ ਕੀਤਾ ਹੈ ਅਤੇ ਇਸ ਤੋਂ ਅੱਗੇ ਵਧਦਿਆਂ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

ਵਿਧਾਇਕ ਨੇ ਕਿਹਾ ਕਿ ਸਰਕਾਰ ਬਣਨ ਉਪਰੰਤ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਲਾਗੂ ਕੀਤੀ ਗਈ, ਜਿਸ ਦਾ ਲਾਭ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਜਾਂਚਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਲੀਨਿਕਾਂ ਤੋਂ ਕਰੋੜਾਂ ਲੋਕ ਲਾਭ ਪ੍ਰਾਪਤ ਕਰ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸੁਰੱਖਿਆ ਮਿਲ ਰਹੀ ਹੈ। ਸਿੱਖਿਆ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਨਵੇਂ ਕਮਰੇ ਬਣਾਉਣ ਅਤੇ ਲੋੜੀਂਦਾ ਸਟਾਫ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।

ਰੁਜ਼ਗਾਰ ਦੇ ਮੁੱਦੇ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਹਜ਼ਾਰਾਂ ਨੌਜਵਾਨਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ।

ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਸੁੱਖਗੜ੍ਹ ਦੀ ਫਿਰਨੀ ਲਈ ਰੰਗਲਾ ਪੰਜਾਬ ਸਕੀਮ ਤਹਿਤ 2 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜਨਰਲ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਫਿਰਨੀ 'ਤੇ ਪੇਵਰ ਲਗਾਉਣ ਲਈ 4 ਲੱਖ ਰੁਪਏ ਰੰਗਲਾ ਪੰਜਾਬ-3 ਸਕੀਮ ਤਹਿਤ ਜਲਦੀ ਜਾਰੀ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਪਿੰਡ ਰਾਏਪੁਰ ਖੁਰਦ ਵਿੱਚ ਰੰਗਲਾ ਪੰਜਾਬ-2 ਸਕੀਮ ਤਹਿਤ ਆਂਗਣਵਾੜੀ ਸੈਂਟਰ ਲਈ 4 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਰੰਗਲਾ ਪੰਜਾਬ-3 ਤਹਿਤ ਆਂਗਣਵਾੜੀ ਸੈਂਟਰ ਲਈ ਹੋਰ 4 ਲੱਖ ਰੁਪਏ ਅਤੇ ਪੰਚਾਇਤੀ ਘਰ ਲਈ 5 ਲੱਖ ਰੁਪਏ ਵੀ ਜਲਦ ਜਾਰੀ ਕੀਤੇ ਜਾਣਗੇ।

ਇਸ ਮੌਕੇ ਸਰਪੰਚ ਕੁਲਵੀਰ ਕੌਰ, ਬਲਕਾਰ ਸਿੰਘ, ਸੀਨੀਅਰ ਡਿਪਟੀ ਮੇਅਰ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande