'ਸ਼ੁੱਧ ਦੁੱਧ, ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਮਿਲਾਵਟੀ ਦੁੱਧ ਦੀ ਸ਼ਿਕਾਇਤ ਲਈ ਟੋਲ-ਫਰੀ ਹੈਲਪਲਾਈਨ ਸ਼ੁਰੂ
ਚੰਡੀਗੜ੍ਹ, 05 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਸੂਬੇ ਵਿੱਚ ਦੁੱਧ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ ''ਤੇ ਨੱਥ ਪਾਉਣ ਲਈ ''ਸ਼ੁੱਧ ਦੁੱਧ, ਤੰਦਰੁਸਤ ਪੰਜਾਬ'' ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਤਹਿਤ ਸਰਕਾਰ ਨੇ ਮਿਲਾਵਟੀ ਦੁੱਧ ਸਬੰਧੀ ਸ਼ਿਕਾਇਤਾਂ ਅਤੇ ਜਾਣਕਾਰੀ ਲਈ ਸਮਰਪਿਤ ਟ
ਮੰਤਰੀ ਗੁਰਮੀਤ ਸਿੰਘ ਖੁੱਡੀਆਂ


ਚੰਡੀਗੜ੍ਹ, 05 ਜੁਲਾਈ (ਹਿੰ.ਸ.)| ਪੰਜਾਬ ਸਰਕਾਰ ਨੇ ਸੂਬੇ ਵਿੱਚ ਦੁੱਧ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਮਿਲਾਵਟਖੋਰੀ 'ਤੇ ਨੱਥ ਪਾਉਣ ਲਈ 'ਸ਼ੁੱਧ ਦੁੱਧ, ਤੰਦਰੁਸਤ ਪੰਜਾਬ' ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਤਹਿਤ ਸਰਕਾਰ ਨੇ ਮਿਲਾਵਟੀ ਦੁੱਧ ਸਬੰਧੀ ਸ਼ਿਕਾਇਤਾਂ ਅਤੇ ਜਾਣਕਾਰੀ ਲਈ ਸਮਰਪਿਤ ਟੋਲ-ਫਰੀ ਹੈਲਪਲਾਈਨ 1800-180-2202 ਸ਼ੁਰੂ ਕੀਤੀ ਹੈ ਅਤੇ ਇਸ ਮੁਹਿੰਮ ਲਈ ਇੱਕ ਸਟੇਟ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਗਿਆ ਹੈ।ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ 1 ਅਪ੍ਰੈਲ 2026 ਤੋਂ ਹੁਣ ਤੱਕ ਸੂਬੇ ਭਰ ਵਿੱਚ 160 ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਦੌਰਾਨ 6,000 ਤੋਂ ਵੱਧ ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਖ਼ਾਲਿਸ ਅਤੇ ਸੁਰੱਖਿਅਤ ਦੁੱਧ ਉਪਲਬਧ ਕਰਵਾਉਣਾ ਹੈ।ਉਨ੍ਹਾਂ ਦੱਸਿਆ ਕਿ ਘਰ-ਘਰ ਜਾ ਕੇ ਦੁੱਧ ਦੀ ਜਾਂਚ ਕਰਨ ਲਈ ਇਸ ਵੇਲੇ ਚਾਰ ਮੋਬਾਈਲ ਲੈਬਾਰਟਰੀ ਵੈਨਾਂ ਸੇਵਾ ਵਿੱਚ ਹਨ, ਜਦਕਿ ਪੰਜ ਹੋਰ ਵੈਨਾਂ ਜਲਦ ਹੀ ਵਿਭਾਗ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਾ ਡਿਪਟੀ ਡਾਇਰੈਕਟਰ ਦਫ਼ਤਰਾਂ ਵਿੱਚ ਹਰ ਰੋਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕਾਂ ਦੇ ਦੁੱਧ ਦੇ ਨਮੂਨਿਆਂ ਦੀ ਮੁਫ਼ਤ ਜਾਂਚ ਕੀਤੀ ਜਾ ਰਹੀ ਹੈ।ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਵਿਭਾਗ ਨੇ 5,000 ਪੋਰਟੇਬਲ ਦੁੱਧ ਜਾਂਚ ਕਿੱਟਾਂ ਜ਼ਿਲ੍ਹਾ ਡੇਅਰੀ ਵਿਕਾਸ ਦਫ਼ਤਰਾਂ ਲਈ ਅਤੇ 500 ਕਿੱਟਾਂ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਪੌਲੀਕਲੀਨਿਕਾਂ ਅਤੇ ਜਾਗਰੂਕਤਾ ਕੈਂਪਾਂ ਲਈ ਮੁਹੱਈਆ ਕਰਵਾਈਆਂ ਹਨ। ਇਨ੍ਹਾਂ ਕਿੱਟਾਂ ਦੀ ਮਦਦ ਨਾਲ ਦੁੱਧ ਵਿੱਚ ਫੈਟ, ਐਸ.ਐਨ.ਐਫ. ਅਤੇ ਪ੍ਰੋਟੀਨ ਦੇ ਨਾਲ-ਨਾਲ ਯੂਰੀਆ, ਸਟਾਰਚ ਅਤੇ ਹਾਈਡ੍ਰੋਜਨ ਪਰਆਕਸਾਈਡ ਵਰਗੇ ਮਿਲਾਵਟੀ ਤੱਤਾਂ ਦੀ ਮੌਕੇ 'ਤੇ ਹੀ ਜਾਂਚ ਕੀਤੀ ਜਾ ਸਕਦੀ ਹੈ। ਇਸ ਨਾਲ ਕੇਂਦਰੀ ਲੈਬਾਂ 'ਤੇ ਨਿਰਭਰਤਾ ਘਟੇਗੀ ਅਤੇ ਮਿਲਾਵਟ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਸੰਭਵ ਹੋਵੇਗੀ।ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਿਲਾਵਟੀ ਦੁੱਧ ਲੋਕਾਂ ਦੀ ਸਿਹਤ ਨਾਲ ਸਿੱਧਾ ਖਿਲਵਾੜ ਹੈ ਅਤੇ ਇਸ ਨਾਲ ਇਮਾਨਦਾਰ ਡੇਅਰੀ ਕਿਸਾਨਾਂ ਦੀ ਆਮਦਨ ਵੀ ਪ੍ਰਭਾਵਿਤ ਹੁੰਦੀ ਹੈ। ਇਸ ਲਈ ਸਰਕਾਰ ਆਧੁਨਿਕ ਤਕਨੀਕ, ਮੋਬਾਈਲ ਲੈਬਾਂ ਅਤੇ ਜਨਤਕ ਭਾਗੀਦਾਰੀ ਰਾਹੀਂ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ ਹੈ।ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਨਾਗਰਿਕ ਆਪਣੇ ਦੁੱਧ ਦੇ ਨਮੂਨਿਆਂ ਦੀ ਮੁਫ਼ਤ ਜਾਂਚ ਸਾਰੇ ਜ਼ਿਲ੍ਹਾ ਡਿਪਟੀ ਡਾਇਰੈਕਟਰ ਦਫ਼ਤਰਾਂ ਵਿੱਚ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਹਿੰਮ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸ਼ਿਕਾਇਤ ਲਈ ਸਟੇਟ ਨੋਡਲ ਅਫ਼ਸਰ ਮਨਦੀਪ ਸਿੰਘ ਨਾਲ ਮੋਬਾਈਲ ਨੰਬਰ 98784-41386, ਲੈਂਡਲਾਈਨ 0172-5027285 ਜਾਂ ਟੋਲ-ਫਰੀ ਹੈਲਪਲਾਈਨ 1800-180-2202 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande