ਧੂਰੀ ਦੋਹਰੇ ਕਤਲ ਕਾਂਡ ਦਾ 24 ਘੰਟਿਆਂ ਵਿੱਚ ਖੁਲਾਸਾ, 6 ਮੁਲਜ਼ਮ ਗ੍ਰਿਫ਼ਤਾਰ
ਸੰਗਰੂਰ, 08 ਜੁਲਾਈ (ਹਿੰ.ਸ.)| ਧੂਰੀ ਵਿੱਚ ਵਾਪਰੇ ਦੋਹਰੇ ਕਤਲ ਕਾਂਡ ਦੀ ਗੁੱਥੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਵਿੱਚ ਵਰਤੀਆਂ ਗਈਆਂ ਦੋ ਮੋਟਰਸਾਈਕਲਾਂ ਵੀ ਬਰਾਮਦ ਕਰ ਲਈਆਂ ਹਨ।ਐੱਸਐੱਸਪੀ ਡਾ. ਰਵਜ
ਐੱਸਐੱਸਪੀ ਡਾ. ਰਵਜੋਤ ਗਰੇਵਾਲ ਜਾਣਕਾਰੀ ਦਿੰਦੇ ਹੋਏ।


ਸੰਗਰੂਰ, 08 ਜੁਲਾਈ (ਹਿੰ.ਸ.)| ਧੂਰੀ ਵਿੱਚ ਵਾਪਰੇ ਦੋਹਰੇ ਕਤਲ ਕਾਂਡ ਦੀ ਗੁੱਥੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਵਿੱਚ ਵਰਤੀਆਂ ਗਈਆਂ ਦੋ ਮੋਟਰਸਾਈਕਲਾਂ ਵੀ ਬਰਾਮਦ ਕਰ ਲਈਆਂ ਹਨ।ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ 7 ਜੁਲਾਈ ਨੂੰ ਧੂਰੀ ਦੇ ਕੱਕੜਵਾਲ ਰੋਡ ਸਥਿਤ ਇੱਕ ਬਾਰਬਰ ਦੀ ਦੁਕਾਨ ਨੇੜੇ 7-8 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਦੇਵ ਕੁਮਾਰ ਉਰਫ਼ ਦੇਬੂ ਅਤੇ ਅਨਿਲ ਕੁਮਾਰ ਉਰਫ਼ ਬੱਬਾ ਦੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਸਿਟੀ ਧੂਰੀ ਥਾਣੇ ਵਿੱਚ ਕੇਸ ਨੰਬਰ 125 ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।ਐੱਸਐੱਸਪੀ ਨੇ ਦੱਸਿਆ ਕਿ ਸਿਟੀ ਧੂਰੀ ਥਾਣੇ ਦੇ ਮੁਖੀ ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਟੈਕਨੀਕਲ ਵਿੰਗ ਦੀ ਮਦਦ ਨਾਲ ਕਾਰਵਾਈ ਕਰਦਿਆਂ 8 ਜੁਲਾਈ ਨੂੰ 6 ਮੁੱਖ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਧੂਰੀ ਦੇ ਰਹਿਣ ਵਾਲੇ ਲੱਲੂ, ਸਾਵਣ, ਪ੍ਰਿੰਸ, ਕਰਨ ਰਟੋਲ, ਰਮਨ ਅਤੇ ਪਵਨ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਇਸ ਦੋਹਰੇ ਕਤਲ ਦੀ ਵਜ੍ਹਾ ਪੁਰਾਣੀ ਰੰਜਿਸ਼ ਸੀ। 14 ਜੂਨ 2026 ਨੂੰ ਦੋਵਾਂ ਧਿਰਾਂ ਵਿਚਾਲੇ ਹੋਏ ਝਗੜੇ ਦੇ ਚਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਰਿਮਾਂਡ ਦੌਰਾਨ ਕਤਲ ਦੇ ਹੋਰ ਕਾਰਨਾਂ ਅਤੇ ਵਾਰਦਾਤ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande