ਜਲਾਲਾਬਾਦ 'ਚ ਪੁਲਿਸ ਤੇ ਐਕਸਾਈਜ਼ ਵਿਭਾਗ ਨੇ 15 ਹਜ਼ਾਰ ਲੀਟਰ ਨਾਜਾਇਜ਼ ਲਾਹਣ ਤੇ 500 ਲੀਟਰ ਸ਼ਰਾਬ ਕੀਤੀ ਬਰਾਮਦ
ਜਲਾਲਾਬਾਦ, 08 ਜੁਲਾਈ (ਹਿੰ.ਸ.)| ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਨਾਜਾਇਜ਼ ਸ਼ਰਾਬ ਦੇ ਧੰਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜਲਾਲਾਬਾਦ ਦੇ ਕਈ ਪਿੰਡਾਂ ਵਿੱਚ ਛਾਪੇਮਾਰੀ ਕਰਕੇ ਕਰੀਬ 15 ਹਜ਼ਾਰ ਲੀਟਰ ਨਾਜਾਇਜ਼ ਲਾਹਣ ਅਤੇ 500 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਕਾਰਵਾਈ ਦੀ ਵੀਡੀਓ ਵੀ
ਬਰਾਮਦ ਲਾਹਣ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ।


ਜਲਾਲਾਬਾਦ, 08 ਜੁਲਾਈ (ਹਿੰ.ਸ.)| ਪੰਜਾਬ ਪੁਲਿਸ ਅਤੇ ਐਕਸਾਈਜ਼ ਵਿਭਾਗ ਨੇ ਨਾਜਾਇਜ਼ ਸ਼ਰਾਬ ਦੇ ਧੰਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜਲਾਲਾਬਾਦ ਦੇ ਕਈ ਪਿੰਡਾਂ ਵਿੱਚ ਛਾਪੇਮਾਰੀ ਕਰਕੇ ਕਰੀਬ 15 ਹਜ਼ਾਰ ਲੀਟਰ ਨਾਜਾਇਜ਼ ਲਾਹਣ ਅਤੇ 500 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਕਾਰਵਾਈ ਦੀ ਵੀਡੀਓ ਵੀ ਸਾਹਮਣੇ ਆਈ ਹੈ। ਬਰਾਮਦ ਕੀਤੀ ਗਈ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਪੁਲਿਸ ਅਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਨੇ ਪਿੰਡ ਮਹਾਲਮ, ਕਾਠਗੜ੍ਹ ਸਮੇਤ ਹੋਰ ਇਲਾਕਿਆਂ ਵਿੱਚ ਸਾਂਝੀ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਕਈ ਘਰਾਂ ਅਤੇ ਥਾਵਾਂ ਤੋਂ ਵੱਡੀ ਮਾਤਰਾ ਵਿੱਚ ਨਾਜਾਇਜ਼ ਲਾਹਣ ਬਰਾਮਦ ਹੋਈ, ਜਿਸ ਨੂੰ ਪਾਣੀ ਦੀਆਂ ਟੈਂਕੀਆਂ, ਖੇਤਾਂ ਵਿੱਚ ਜ਼ਮੀਨ ਹੇਠਾਂ, ਰਸੋਈਆਂ, ਪਸ਼ੂਆਂ ਵਾਲੇ ਕਮਰਿਆਂ ਅਤੇ ਹੋਰ ਗੁਪਤ ਥਾਵਾਂ 'ਤੇ ਲੁਕਾ ਕੇ ਰੱਖਿਆ ਗਿਆ ਸੀ।

ਕਾਰਵਾਈ ਦੌਰਾਨ ਪੁਲਿਸ ਨੇ ਦੋ ਤੋਂ ਤਿੰਨ ਚੱਲਦੀਆਂ ਭੱਠੀਆਂ ਵੀ ਬਰਾਮਦ ਕੀਤੀਆਂ, ਜਿਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ। ਬਰਾਮਦ ਕੀਤੀ ਗਈ ਕਰੀਬ 15 ਹਜ਼ਾਰ ਲੀਟਰ ਲਾਹਣ ਨੂੰ ਪਿੰਡ ਦੀਆਂ ਨਾਲੀਆਂ ਵਿੱਚ ਵਹਾ ਕੇ ਨਸ਼ਟ ਕਰ ਦਿੱਤਾ ਗਿਆ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਤਿਆਰ ਕਰਨ ਅਤੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande