ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਸ਼ਰਧਾਲੂਆਂ ਦੀ 37ਵੀਂ ਬੱਸ ਰਵਾਨਾ
ਬਟਾਲਾ, 09 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਵਿਚੋਂ ਲਗਾਤਾਰ ''ਮੁੱਖ ਮੰਤਰੀ ਤੀਰਥ ਯਾਤਰਾ'' ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਜਿਸ ਦੇ ਚੱਲਦਿਆਂ ਅੱਜ ਬਟਾਲੇ ਤੋਂ ਸ਼ਰਧਾਲੂਆਂ ਦੀ 37ਵੀਂ ਬੱਸ ਰਵ
ਬੱਸ ਰਵਾਨਾ ਕਰਦੇ ਹੋਏ ਵਿਧਾਇਕ ਸ਼ੈਰੀ ਕਲਸੀ ਤੇ ਹੋਰ।


ਬਟਾਲਾ, 09 ਜੁਲਾਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਵਿਚੋਂ ਲਗਾਤਾਰ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਜਿਸ ਦੇ ਚੱਲਦਿਆਂ ਅੱਜ ਬਟਾਲੇ ਤੋਂ ਸ਼ਰਧਾਲੂਆਂ ਦੀ 37ਵੀਂ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਡਿਪਟੀ ਮੇਅਰ ਨੀਲਮ ਚੌਹਾਨ ਸੀਨੀਅਰ ਆਗੂ ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ ਰਾਜੂ, ਦਵਿੰਦਰ ਸਿੰਘ, ਮਨਜੀਤ ਸਿੰਘ ਬੁਮਰਾਹ ਸਮੇਤ ਬਟਾਲਾ ਵਾਸੀ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਮੇਅਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿ 'ਮੁੱਖ ਮੰਤਰੀ ਤੀਰਥ ਯੋਜਨਾ' ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande