ਸੀਆਈਏ ਸਟਾਫ ਨੇ ਤਰਨਤਾਰਨ 'ਚ ਤਾਇਨਾਤ ਸਬ-ਇੰਸਪੈਕਟਰ ਹੈਰੋਇਨ ਸਮੇਤ ਹਿਰਾਸਤ 'ਚ ਲਿਆ
ਤਰਨਤਾਰਨ, 09 ਜੁਲਾਈ (ਹਿੰ.ਸ.)| ਤਰਨਤਾਰਨ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ, ਥਾਣਾ ਖਾਲੜਾ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ ਸਟਾਫ ਦੀ ਟੀਮ ਨੇ ਕਰੀਬ 300 ਗ੍ਰਾਮ ਹੈਰੋਇਨ ਅਤੇ ਕਥਿਤ ਡਰੱਗ ਮਨੀ ਸਮੇਤ ਹਿਰਾਸਤ ਵਿੱਚ ਲਿਆ ਹੈ। ਇਸ ਕਾਰਵਾਈ
ਸੀਆਈਏ ਸਟਾਫ ਨੇ ਤਰਨਤਾਰਨ 'ਚ ਤਾਇਨਾਤ ਸਬ-ਇੰਸਪੈਕਟਰ ਹੈਰੋਇਨ ਸਮੇਤ ਹਿਰਾਸਤ 'ਚ ਲਿਆ


ਤਰਨਤਾਰਨ, 09 ਜੁਲਾਈ (ਹਿੰ.ਸ.)| ਤਰਨਤਾਰਨ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ, ਥਾਣਾ ਖਾਲੜਾ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ ਸਟਾਫ ਦੀ ਟੀਮ ਨੇ ਕਰੀਬ 300 ਗ੍ਰਾਮ ਹੈਰੋਇਨ ਅਤੇ ਕਥਿਤ ਡਰੱਗ ਮਨੀ ਸਮੇਤ ਹਿਰਾਸਤ ਵਿੱਚ ਲਿਆ ਹੈ। ਇਸ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹੜਕੰਪ ਮਚ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ, ਸੀਆਈਏ ਸਟਾਫ ਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਉਕਤ ਪੁਲਿਸ ਅਧਿਕਾਰੀ ਕਥਿਤ ਤੌਰ 'ਤੇ ਆਪਣੀ ਵਰਦੀ ਦੀ ਆੜ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਇਸ ਸੂਚਨਾ ਦੇ ਆਧਾਰ 'ਤੇ ਐਸਪੀ (ਜਾਂਚ) ਰਿਪੁਤਾਪਨ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਨੇ ਛਾਪੇਮਾਰੀ ਕੀਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਝਬਾਲ ਨੇੜਲੇ ਇੱਕ ਅਹਾਤੇ ਵਿੱਚ ਕੀਤੀ ਗਈ, ਜੋ ਤਰਨਤਾਰਨ ਦੇ ਪਿੰਡ ਮਜੂਪੁਰ ਦੇ ਰਹਿਣ ਵਾਲੇ ਸਾਹਿਬ ਸਿੰਘ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ। ਛਾਪੇਮਾਰੀ ਦੌਰਾਨ ਟੀਮ ਨੇ ਕਰੀਬ 300 ਗ੍ਰਾਮ ਹੈਰੋਇਨ ਅਤੇ ਕਥਿਤ ਡਰੱਗ ਮਨੀ ਬਰਾਮਦ ਕੀਤੀ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਕੋਈ ਵਿਸਥਾਰਪੂਰਵਕ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ। ਮੰਨਿਆ ਜਾ ਰਿਹਾ ਹੈ ਕਿ ਜਾਂਚ ਤੋਂ ਬਾਅਦ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆ ਸਕਦੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande